*ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼ ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ*    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ ਰਾਜਾ ਵੜਿੰਗ ਆਪ ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ   
ਬ੍ਰਿਜ ਭੂਸ਼ਣ ਸ਼ਰਨ ਦੇ ਪੁੱਤਰ ਕਰਨ ਭੂਸ਼ਣ ਨੂੰ ਬਣਾਇਆ ਯੂਪੀ ਕੁਸ਼ਤੀ ਸੰਘ ਦਾ ਪ੍ਰਧਾਨ
February 12, 2024
live-punjabi-tv

raghuvanshi /

ਨੈਸ਼ਨਲ ਡੈਸਕ: ਬ੍ਰਿਜ ਭੂਸ਼ਣ ਸ਼ਰਨ ਦੇ ਪੁੱਤਰ ਕਰਨ ਭੂਸ਼ਣ ਨੂੰ ਬਣਾਇਆ ਗਿਆ ਯੂਪੀ ਕੁਸ਼ਤੀ ਸੰਘ ਦਾ ਪ੍ਰਧਾਨ। ਭਾਰਤੀ ਕੁਸ਼ਤੀ ਸੰਘ ਦੇ ਰਾਸ਼ਟਰੀ ਪ੍ਰਧਾਨ ਸੰਜੇ ਸਿੰਘ ਦੀ ਅਗਵਾਈ ਚ ਐਤਵਾਰ ਨੂੰ ਗੋਂਡਾ ਚ ਏਜੀਐੱਮ ਦੀ ਬੈਠਕ ਹੋਈ। ਜਿਸ ਵਿੱਚ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਬ੍ਰਿਜ-ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਕਰਨ-ਭੂਸ਼ਣ ਸਿੰਘ ਨੂੰ ਉੱਤਰ ਪ੍ਰਦੇਸ਼ ਕੁਸ਼ਤੀ ਸੰਘ ਦਾ ਪ੍ਰਧਾਨ ਅਤੇ ਸੁਰੇਸ਼ ਚੰਦਰ ਉਪਾਧਿਆਏ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਉੱਤਰ ਪ੍ਰਦੇਸ਼ ਕੁਸ਼ਤੀ ਸੰਘ ਦੀਆਂ ਚੋਣਾਂ ਸੇਵਾਮੁਕਤ ਜੱਜ ਅਨਿਲ ਕੁਮਾਰ ਸਿੰਘ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ | ਭਾਰਤੀ ਕੁਸ਼ਤੀ ਸੰਘ ਦੇ ਰਾਸ਼ਟਰੀ ਪ੍ਰਧਾਨ ਸੰਜੇ ਸਿੰਘ ਨੇ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਲਈ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਕਰਨ ਭੂਸ਼ਣ ਸਿੰਘ ਦਾ ਨਾਂ ਪ੍ਰਸਤਾਵਿਤ ਕੀਤਾ ਹੈ, ਜਿਸ ਦਾ ਸਾਰਿਆਂ ਨੇ ਸਮਰਥਨ ਕੀਤਾ ਅਤੇ ਕਰਨ ਭੂਸ਼ਣ ਸਿੰਘ ਨੂੰ ਉੱਤਰ ਪ੍ਰਦੇਸ਼ ਰੈਸਲਿੰਗ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ। ਸੁਰੇਸ਼ ਚੰਦਰ ਉਪਾਧਿਆਏ ਨੂੰ ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੇ ਸੰਜੇ ਕੁਮਾਰ ਸਿੰਘ, ਉਪ ਪ੍ਰਧਾਨ ਦੇ ਅਹੁਦੇ ਤੇ ਵਿਜੇ ਸ਼ੰਕਰ ਯਾਦਵ, ਜੈਪ੍ਰਕਾਸ਼ ਸ਼ਰਮਾ, ਸੁਸ਼ੀਲ ਰਾਜਪੂਤ, ਆਦਿਤਿਆ ਪ੍ਰਤਾਪ ਅਤੇ ਆਨੰਦ ਦੇਵ ਉਪਾਧਿਆਏ ਨੂੰ ਚੁਣਿਆ ਗਿਆ |

Live punjabi tv

local advertisement banners
Comments


Recommended News
Popular Posts
Just Now