ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਗੈਂਗਸਟਰ ਜੈਪਾਲ ਭੁੱਲਰ ਦੀ ਪੋਸਟਮਾਰਟਮ ਰਿਪੋਰਟ ਨੇ ਕੀਤੇ ਵੱਡੇ ਖ਼ੁਲਾਸੇ, ਐਨਕਾਊਂਟਰ ਜਾਂ ਕੁੱਝ ਹੋਰ?

ਗੈਂਗਸਟਰ ਜੈਪਾਲ ਭੁੱਲਰ ਦੀ ਪੋਸਟਮਾਰਟਮ ਰਿਪੋਰਟ ਨੇ ਕੀਤੇ ਵੱਡੇ ਖ਼ੁਲਾਸੇ,


LPTV / Chandigarh

ਗੈਂਗਸਟਰ ਜੈਪਾਲ ਭੁੱਲਰ ਦੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰ ਸਹਿਮਤ ਹੋ ਗਿਆ ਹੈ। ਜੈਪਾਲ ਭੁੱਲਰ ਦਾ ਸਸਕਾਰ ਅੱਜ ਦੁਪਹਿਰ 2 ਵਜੇ ਕੀਤਾ ਜਾਵੇਗਾ। ਪੀਜੀਆਈ ਵਿੱਚ ਦੁਬਾਰਾ ਪੋਸਟ ਮਾਰਟਮ ਹੋਣ ਮਗਰੋਂ ਪਰਿਵਾਰ ਸਹਿਮਤ ਹੋਇਆ ਹੈ। ਗੈਂਗਸਟਰ ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਬਾਅਦ ਪਰਿਵਾਰ ਲਗਾਤਾਰ ਪੁਲਿਸ ‘ਤੇ ਫੇਕ ਐਨਕਾਊਂਟਰ ਕਰਨ ਦੇ ਦੋਸ਼ ਲਾ ਰਿਹਾ ਸੀ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਬੀਤੇ ਦਿਨ ਪੀਜੀਆਈ ਵਿੱਚ ਉਸ ਦ ਮ੍ਰਿਤਕ ਦੇਹ ਦਾ ਦੁਬਾਰਾ ਪੋਸਟਮਾਰਟਮ ਕੀਤਾ ਗਿਆ, ਜਿਸ ਦੀ ਰਿਪੋਰਟ ਸਾਹਮਣੇ ਆ ਚੁੱਕੀ ਹੈ।

ਪੀਜੀਆਈ ਦੇ ਡਾਕਟਰਾਂ ਵੱਲੋਂ ਪੋਸਟਮਾਰਟਮ ਦੀ 7 ਪੇਜਾਂ ਦੀ ਰਿਪੋਰਟ ਤਿਆਰ ਕੀਤੀ ਗਈ, ਜਿਸ ਵਿੱਚ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਭੁੱਲਰ ਦੀ ਮੌਤ ਬੁਲੇਟ ਗੋਲੀ ਲੱਗਣ ਨਾਲ ਹੀ ਹੋਈ ਹੈ। ਇਥੇ ਅਹਿਮ ਗੱਲ ਇਹ ਹੈ ਕਿ ਪੀਜੀਆਈ ਦੇ ਡਾਕਟਰਾਂ ਦੇ ਬੋਰਡ ਨੂੰ ਕੋਲਕਾਤਾ ਵਿੱਚ ਹੋਏ ਪੋਸਟਮਾਰਟਮ ਦੀ ਰਿਪੋਰਟ ਦੀ ਕਾਪੀ ਨਹੀਂ ਸੌਂਪੀ ਗਈ ਸੀ। ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਪਹਿਲੀ ਰਿਪੋਰਟ ਕੀ ਲਿਖਿਆ ਹੈ।

ਰਿਪੋਰਟ ਵਿੱਚ ਸਾਫ ਕਿਹਾ ਗਿਆ ਹੈ ਕਿ ਗੋਲੀਆਂ ਲੱਗਣ ਨਾਲ ਹੀ ਹੋਈ ਹੈ। ਜ਼ਿਆਦਾ ਜ਼ਖਮ ਗੋਲੀਆਂ ਦੇ ਹੀ ਹਨ। ਉਸ ਦੇ ਸਰੀਰ ਵਿੱਚੋਂ ਮੈਟਲ ਵੀ ਮਿਲੇ ਹਨ। ਉਥੇ ਹੀ ਪਰਿਵਾਰ ਵੱਲੋਂ ਜਿਹੜੀ ਭੁੱਲਰ ਦੀ ਖੱਬੀ ਬਾਂਹ ਟੁੱਟਣ ਦੀ ਗੱਲ ਕਹੀ ਗਈ ਸੀ, ਉਸ ਬਾਰੇ ਵੀ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਵੀ ਗੋਲੀ ਲੱਗਣ ਕਰਕੇ ਹੀ ਹੋਇਆ ਸੀ।

ਹਾਲਾਂਕਿ ਭੁੱਲਰ ਦਾ ਪਰਿਵਾਰ ਅਜੇ ਵੀ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਪਾ ਰਿਹਾ ਹੈ ਕਿ ਐਨਕਾਊਂਟਰ ਤੋ ਪਹਿਲਾਂ ਗੈਂਗਸਟਰ ਨਾਲ ਤਸ਼ੱਦਦ ਨਹੀਂ ਹੋਇਆ ਸੀ। ਕੱਲ੍ਹ ਰਾਤ ਹੀ ਇਹ ਰਿਪੋਰਟ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ। ਉਥੇ ਹੀ ਅੱਜ ਗੈਂਗਸਟਰ ਭੁੱਲਰ ਦਾ ਅੰਤਿਮ ਸੰਸਕਾਰ ਹੋਵੇਗਾ। ਦੱਸ ਦੇਈਏ ਕਿ ਪਰਿਵਾਰ ਦਾ ਕਹਿਣਾ ਸੀ ਕਿ ਐਨਕਾਊਂਟਰ ਤੋਂ ਪਹਿਲਾਂ ਭੁੱਲਰ ‘ਤੇ ਤਸ਼ੱਦਦ ਕੀਤਾ ਗਿਆ ਸੀ। ਉਸ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਲਈ ਪਰਿਵਾਰ ਸੁਪਰੀਮ ਕੋਰਟ ਤੱਕ ਵੀ ਪਹੁੰਚਿਆ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਸੀ।

Gangster Jaipal Bhullars post mortem report made big revelations Encounter or something else?


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now