ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ


LPTV / Chandigarh

ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਦਾ ਕਤਲ ਉਸ ਦੇ ਸਾਥੀ ਨੇ ਹੀ ਗੋਲੀਆਂ ਮਾਰ ਕੇ ਕਰ ਦਿੱਤਾ। ਅੱਜ ਸਵੇਰੇ ਨਰੂਆਣਾ ਦੇ ਸਾਥੀ ਮੰਨਾ ਉਸ ਦੇ ਘਰ ਆਇਆ ਤੇ ਧੋਖੇ ਨਾਲ ਬਾਹਰ ਬੁਲਾ ਕੇ ਗੋਲੀ ਚਲਾ ਦਿੱਤੀ। ਕਤਲ ਦੀ ਵਾਰਦਾਤ ਤੋਂ ਬਾਅਦ ਮੰਨਾ ਮੌਕੇ ਤੋਂ ਫਰਾਰ ਹੋ ਗਿਆ।

ਪੁਲਿਸ ਮੁਤਾਬਕ ਬਠਿੰਡਾ ਦੇ ਪਿੰਡ ਨਰੂਆਣਾ ਵਿੱਚ ਅੱਜ ਸਵੇਰੇ ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਕੁਲਬੀਰ ਦੇ ਪਿਤਾ ਸਾਧੂ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਲਬੀਰ ਦੇ ਹੀ ਸਾਥੀ ਰਹੇ ਮੰਨਾ ਨੇ ਅੱਜ ਸਵੇਰੇ ਕੁਲਬੀਰ ਦੇ ਘਰ ਆ ਕੇ ਧੋਖੇ ਨਾਲ ਘਰ ਤੋਂ ਬਾਹਰ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ।

ਦੱਸ ਦਈਏ ਕਿ ਮੰਨਾ ਤਲਵੰਡੀ ਸਾਬੋ ਦਾ ਰਹਿਣ ਵਾਲਾ ਹੈ ਤੇ ਪਿਛਲੇ 20 ਸਾਲ ਤੋਂ ਕੁਲਬੀਰ ਦੇ ਨਾਲ ਸੀ। ਕਤਲ ਦੀ ਵਾਰਦਾਤ ਤੋਂ ਬਾਅਦ ਮੰਨਾ ਮੌਕੇ ਤੋਂ ਫਰਾਰ ਹੋ ਗਿਆ। ਚਸ਼ਮਦੀਦ ਨੇ ਦੱਸਿਆ ਕਿ ਕਾਤਲ ਮੰਨਾ ਦੀ ਗੱਡੀ 'ਤੇ ਵੀ ਗੋਲੀਆਂ ਚਲਾਈਆਂ ਪਰ ਉਹ ਭੱਜਣ ਵਿੱਚ ਸਫਲ ਹੋ ਗਿਆ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਇਸ ਘਟਨਾ ਵਿੱਚ ਕੁਲਬੀਰ ਨਰੂਆਣਾ ਦੇ ਦੋ ਸਾਥੀ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਚਮਕੌਰ ਦੀ ਸਿਵਲ ਅਸਪਤਾਲ ਬਠਿੰਡਾ ਵਿਖੇ ਮੌਤ ਹੋ ਗਈ ਹੈ। ਹਮਲਾਵਰ ਮੰਨਾ ਨੂੰ ਵੀ ਗੋਲੀ ਲੱਗੀ ਹੈ। ਜ਼ਖਮੀ ਹਾਲਾਤ ਵਿੱਚ ਉਹ ਹਸਪਤਾਲ ਵਿੱਚ ਦਾਖਲ ਹੋ ਗਿਆ ਹੈ। ਪੁਲਿਸ ਦੀ ਵੱਡੀ ਗਿਣਤੀ ਫੋਰਸ ਘੁੱਦਾ ਹਸਪਤਾਲ ਪਹੁੰਚ ਗਈ ਹੈ।

Former gangster Kulbir Naruana was shot dead


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now