ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ- ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ- ਪੰਜਾਬ ਪੁਲਿਸ ਵੱਲੋਂ 587 ਥਾਈਂ


1 / Chandigarh

-ਪੁਲਿਸ ਟੀਮਾਂ ਨੇ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

-ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

194ਵੇਂ ਦਿਨ, ਪੁਲਿਸ ਟੀਮਾਂ ਨੇ 313 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 55,539 ਗ੍ਰਿਫ਼ਤਾਰੀਆਂ ਹੋਈਆਂ ਹਨ ।
ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 519ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 4.5 ਕਿਲੋ ਭੁੱਕੀ, 443 ਨਸ਼ੀਲੀਆਂ ਗੋਲੀਆਂ ਅਤੇ 12,320 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 519 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,237 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Day 194 of gangstran te vaar punjab police conducts 587 raids 313 held


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now