ਮਿਰਜ਼ਾਪੁਰ: ਦ ਮੂਵੀ' 18ਵੇਂ ਦਿਨ ਬੁਰੀ ਤਰ੍ਹਾਂ ਡਿੱਗੀ, 'ਹਨੂਮਾਨ ਅੰਸ਼' ਤੋਂ ਅੱਧੀ ਵੀ ਨਹੀਂ ਕਮਾ ਸਕੀ PNB FD Rate: 666 ਦਿਨਾਂ ਦੀ FD ਵਿਚ ਮਿਲੇਗਾ 7.30% ਤੱਕ ਬਿਆਜ, ₹1 ਲੱਖ ਜਮ੍ਹਾਂ ਕਰਨ ’ਤੇ ਕਿੰਨੇ ਮਿਲਣਗੇ ਏਸ਼ੀਆਈ ਖੇਡਾਂ 2026: ਜਾਣੋ ਭਾਰਤ ਨੇ ਪਹਿਲੇ ਦਿਨ ਕਿੰਨੇ ਤਗਮੇ ਜਿੱਤੇ; MMA ਅਤੇ ਕ੍ਰਿਕਟ ਵਿੱਚ ਵੀ ਤਗਮੇ ਪੱਕੇ। ₹24 ਕਰੋੜ ਦਾ ਸਮਾਨ ਸੜਕੇ ਸੁਆਹ: ਤਨਖਾਹ ਨਾ ਮਿਲੀ ਤਾਂ ਕਰਮਚਾਰੀ ਨੇ ਲਗਾਈ ਅੱਗ ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ ਤਾਜ਼ਾ ਖਬਰ – ਲੁਧਿਆਣਾ ਦੇ ਹੋਟਲ ਇੰਪੀਰੀਅਲ ਬਲੂ ਵਿੱਚ ਪ੍ਰਾਪਰਟੀ ਡੀਲਰ ਦੀ ਲਾਸ਼ ਮਿਲੀ ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ ਚੰਡੀਗੜ੍ਹ: ਘਰ ਤੋਂ ਦੁਕਾਨ ਤੱਕ ਕਚਰਾ ਪ੍ਰਬੰਧਨ 'ਤੇ ਸਖ਼ਤੀ, ਕੂੜਾ ਅਲੱਗ ਨਾ ਕਰਨ 'ਤੇ ਵੀ ਲੱਗੇਗਾ ਜੁਰਮਾਨਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 22-09-2026 ਪੈਟਰੋਲ ਦੇ ਭਾਅ 1000 ਰੁਪਏ ਤੱਕ ਜਾ ਸਕਦੇ ਹਨ! ਪੈਟਰੋਲੀਅਮ ਮੰਤਰੀ ਦਾ ਵੱਡਾ ਬਿਆਨ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ- ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ- ਪੰਜਾਬ ਪੁਲਿਸ ਵੱਲੋਂ 652 ਥਾਈਂ ਛ


1 / Chandigarh

ਪੁਲਿਸ ਟੀਮਾਂ ਨੇ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

  • ਯੁੱਧ ਨਸ਼ਿਆਂ ਵਿਰੁਧ ਦੇ 522ਵੇਂ ਦਿਨ 139 ਨਸ਼ਾ ਤਸਕਰ 12 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 652 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 

197ਵੇਂ ਦਿਨ, ਪੁਲਿਸ ਟੀਮਾਂ ਨੇ 454 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 56,909 ਗ੍ਰਿਫ਼ਤਾਰੀਆਂ  ਹੋਈਆਂ ਹਨ। ਇਸ ਤੋਂ ਇਲਾਵਾ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। 

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 522ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ, 301 ਗ੍ਰਾਮ ਅਫੀਮ, 9.2 ਕਿਲੋ ਭੁੱਕੀ, 1114 ਨਸ਼ੀਲੀਆਂ ਗੋਲੀਆਂ ਅਤੇ 41700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 522 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,441 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Day 197 of gangstran te vaar punjab police conducts 652 raids 454 held


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now