ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

August 5, 2026 / Crime
Vigilance-bureau-nabs-asi-and-re

ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ

1 / Chandigarh

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ  ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਮੁਲਜ਼ਮ ਏਐਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਉਸਦੇ ਪੁੱਤਰ ਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 100000 ਰੁਪਏ ਰਿਸ਼ਵਤ ਮੰਗੀ । 

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ , ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਐਸਏਐਸ ਨਗਰ ਵਿਖੇ ਇਨ੍ਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance bureau nabs asi and reader to sho red handed accepting bribe of rs 1 00 000

Recommended News
Popular Posts
Just Now