ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹ


Lptv Bureau / Amritsar/chandigarh

ਮੁੱਖ ਦੋਸ਼ੀ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

ਵਿਦੇਸ਼ ਅਧਾਰਤ ਤਸਕਰ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਕੀਤੀ ਸੀ ਮਦਦ: ਸੀਪੀ ਅੰਮ੍ਰਿਤਸਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ, ਜਿਸ ਨੇ ਅੰਤਰਰਾਸ਼ਟਰੀ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਕੀਤੀ ਸੀ, ਜੋ ਅੱਗੇ ਸਪਲਾਈ ਕੀਤੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰਲੇ ਇਸ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਇਤਲਾਹ ਤੇ ਕਾਰਵਾਈ ਕਰਦਿਆਂ ਪਹਿਲਾਂ ਮੁਲਜ਼ਮ ਗਗਨ ਉਰਫ਼ ਡਿਸ਼ਕਾ ਅਤੇ ਜਸਪਿੰਦਰ ਸਿੰਘ ਨੂੰ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੂੰ 1.01 ਕਿਲੋ ਹੈਰੋਇਨ ਅਤੇ 970 ਗ੍ਰਾਮ ਆਈਸੀਈ ਬਰਾਮਦ ਕਰਨ ਵਿੱਚ ਵੀ ਸਫ਼ਲਤਾ ਮਿਲੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਸਾਥੀਆਂ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਅਤੇ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਖਪ੍ਰੀਤ ਉਰਫ਼ ਸੁੱਖ, ਅਭਿਸ਼ੇਕ ਸਭਰਵਾਲ ਉਰਫ਼ ਅਭੀ ਅਤੇ ਮਨਪ੍ਰੀਤ ਉਰਫ਼ ਮੰਨੂ ਨੂੰ 20.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਪ੍ਰੀਤ ਉਰਫ਼ ਸੁੱਖ ਆਦਤਨ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ। ਇਸ ਸਬੰਧੀ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 22-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 24 ਮਿਤੀ 29.07.2026 ਦਰਜ ਕੀਤੀ ਗਈ ਹੈ।

punjabpolice amritsarpolice dgpgauravyadav crossbordersmuggling drugbust heroinseized methamphetamine icedrug illegalarms pistolrecovered ndpsact warondrugs bordersecurity amritsar punjabnews lptv


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now