ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, 8 ਸਕੂਲੀ ਵੈਨਾਂ ਦੇ ਚਲਾਨ

August 7, 2026 / Crime
-fazilka-jalalabad-safeschoolveh

ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ

ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ

Lptv Bureau / Fazilka

ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕੱਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਜਲਾਲਾਬਾਦ ਵਿੱਚ 08 ਸਕੂਲੀ ਵੈਨਾਂ ਦੇ ਕੀਤੇ ਗਏ। 

ਇਸ ਤੋਂ ਇਲਾਵਾ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਕਰਨ ਲਈ ਕਿਹਾ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। 

ਉਨ੍ਹਾਂ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ਿਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰ ਜੈਂ ਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਟੀਮ ਦੇ ਮੈਂਬਰ, ਨਿਸ਼ਾਨ ਸਿੰਘ ਸ਼ੋਸ਼ਲ ਵਰਕਰ .ਟ੍ਰੈਫਿਕ ਪੁਲਿਸ ਇੰਚਾਰਜ ਏ ਐਸ.ਆਈ ਚੰਨ ਲਾਲ ਅਤੇ ਬਲਵੰਤ ਸਿੰਘ , ਰਿਜ਼ਨਲ ਟਰਾਂਸਪੋਰਟ ਅਥਾਰਿਟੀ  ਦੇ ਨੁਮਾਇੰਦੇ ਜਸਵਿੰਦਰ ਸਿੰਘ ਹਾਜ਼ਰ ਸਨ

fazilka jalalabad safeschoolvehicle schoolvanchecking schoolsafety trafficpolice challan roadsafety studentsafety punjabpolice safetransport punjabnews fazilkanews trafficawareness lptv

Recommended News
Popular Posts
Just Now