ਜਲੰਧਰ ਰੇਲਵੇ ਸਟੇਸ਼ਨ ਤੋਂ ਮਿਲੇ ਲਾਵਾਰਿਸ ਬੈਗ ਨੇ ਪੁਲਿਸ ਨੂੰ ਪਾਈਆਂ ਭਾਜੜਾਂ
LPTV / Chandigarh
15 ਅਗਸਤ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਜ਼ਿਲ੍ਹਿਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦਰਮਿਆਨ ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਿਟੀ ਰੇਲਵੇ ਸਟੇਸ਼ਨ ਦੇ ਮੇਨ ਗੇਟ ਤੋਂ ਲਾਵਾਰਿਸ ਬੈਗ ਮਿਲਿਆ।ਲਾਵਾਰਿਸ ਬੈਗ ਮਿਲਣ ਨਾਲ ਮੌਕੇ ’ਤੇ ਪੁਲਸ ਨੂੰ ਭਾਜੜਾਂ ਪੈ ਗਈਆਂ। ਸੂਚਨਾ ਪਾ ਕੇ ਮੌਕੇ ’ਤੇ ਜੀ. ਆਰ. ਪੀ. ਆਰ. ਪੀ. ਐੱਫ. ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ। ਇਸ ਦੌਰਾਨ ਡੌਗ ਸਕਵਾਇਡ ਅਤੇ ਬੰਬ ਰੋਕੂ ਦਸਤੇ ਸਮੇਤ ਫਾਇਰ ਬਿ੍ਰਗੇਡ ਅਤੇ ਐਂਬੂਲੈਂਸ ਵੀ ਮੌਕੇ ’ਤੇ ਮੌਜੂਦ ਹੈ। ਉਥੇ ਹੀ ਪੁਲਸ ਵੱਲੋਂ ਮੌਕ ਡਰਿੱਲ ਕਰਨ ਦੀ ਵੀ ਗੱਲ ਸਾਹਮਣੇ ਆਈ ਹੈ।
The unclaimed bag found at Jalandhar railway station led to the police