ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ ’ਚ ਚੱਲੀ ਗੋਲ਼ੀ, ਨੌਜਵਾਨ ਦੀ ਮੌਤ

ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ ’ਚ ਚੱਲੀ ਗੋਲ਼ੀ, ਨੌਜਵਾਨ ਦੀ


LPTV / Chandigarh

ਕਸਬਾ ਚੋਹਲਾ ਸਾਹਿਬ ਦੇ ਖੇਡ ਸਟੇਡੀਅਮ ਦੇ ਬਾਹਰ ਤਿੰਨ ਦਰਜਨ ਤੋਂ ਵੱਧ ਨੌਜਵਾਨਾਂ ਦੇ ਦੋ ਧੜਿਆਂ ਦਰਮਿਆਨ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੋਲੀ ਲੱਗਣ ਨਾਲ ਜਿਥੇ ਇਕ ਨੌਜਵਾਨ ਦੀ ਮੌਤ ਹੋ ਗਈ। ਉਥੇ ਹੀ ਇਕ ਹੋਰ ਨੌਜਵਾਨ ਗੰਭੀਰ ਰੂਪ ’ਚ ਜਖਮੀ ਹੋ ਗਿਆ। ਜਿਸ ਨੂੰ ਤਰਨਤਾਰਨ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਦੋਂਕਿ ਦੋ ਹੋਰ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ ਹੈ।

ਜਾਣਕਾਰੀ ਮੁਤਾਬਿਕ, ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਇਥੋਂ ਦੇ ਖੇਡ ਸਟੇਡੀਅਮ ਦੇ ਬਾਹਰ 15 ਤੋਂ 20 ਗੱਡੀਆਂ ਵਿਚ ਸਵਾਰ ਵੱਡੀ ਗਿਣਤੀ ਪੁੱਜੇ ਤਾਂ ਉਥੇ ਪਹਿਲਾਂ ਹੀ ਦੂਜੀ ਧਿਰ ਦੇ ਵੀ ਬਹੁਤ ਸਾਰੇ ਨੌਜਵਾਨ ਪ੍ਰਧਾਨਗੀ ਦੀ ਚੋਣ ਕਰਕੇ ਖੁਸ਼ੀ ਮਨਾ ਰਹੇ ਸਨ। ਵੇਖਦਿਆਂ ਹੀ ਵੇਖਦਿਆਂ ਇਨ੍ਹਾਂ ਦੋਵਾਂ ਗੁੱਟਾਂ ਵਿਚ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ।

ਚਸ਼ਮਦੀਦਾਂ ਮੁਤਾਬਿਕ ਨੌਜਵਾਨ ਰਿਵਾਲਵਰ, 12 ਬੋਰ ਦੀਆਂ ਬੰਦੂਕਾਂ ਅਤੇ 315 ਬੋਰ ਦੀਆਂ ਰਾਈਫਲਾਂ ਨਾਲ ਲੈਸ ਸਨ। ਜਿਨ੍ਹਾਂ ਨੇ ਬਿਨਾ ਰਾਹਗੀਰਾਂ ਦੀ ਪਰਵਾਹ ਕੀਤਿਆਂ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਵਿਚ ਕੁਝ ਨੌਜਵਾਨ ਜਖਮੀ ਹੋ ਗਏ। ਮੌਕੇ ’ਤੇ ਪੁੱਜੀ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਵਾਰਦਾਤ ਨਾਲ ਸਬੰਧਤ ਦੋ ਨੌਜਵਾਨਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਇਕ ਹੋਰ ਨੌਜਵਾਨ ਜੋ ਗੰਭੀਰ ਰੂਪ ਵਿਚ ਜਖਮੀ ਸੀ ਨੂੰ ਵੀ ਹਿਰਾਸਤ ਵਿਚ ਲੈ ਇਲਾਜ ਲਈ ਤਰਨਤਾਰਨ ਦੇ ਹਸਪਤਾਲ ਵਿਚ ਭੇਜ਼ ਦਿੱਤਾ।

 ਸਰਵਣ ਸਿੰਘ ਦੀ ਮੌਤ ਦਾ ਮਾਮਲਾ ਵੀ ਕਾਲਜ ਪ੍ਰਧਾਨਗੀ ਲਈ ਹੋਈ ਗੋਲੀਬਾਰੀ ਨਾਲ ਜੁੜਦਾ ਲੱਗਦਾ ਹੈ, ਫਿਲਹਾਲ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮਿ੍ਰਤਕ ਦੇ ਚਾਚਾ ਭਗਵਾਨ ਸਿੰਘ ਨੇ ਦੱਸਿਆ ਕਿ ਸਰਵਣ ਸਿੰਘ ਘਰੋਂ 12 ਵਜੇ ਦੇ ਕਰੀਬ ਗਿਆ ਸੀ ਅਤੇ ਮੁੜ ਘਰ ਵਾਪਸ ਨਾ ਪਰਤਣ ਤੇ ਉਸਨੂੰ ਉਹ ਵਾਰ ਵਾਰ ਫੋਨ ਕਰ ਰਹੇ ਸਨ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਜਦੋਂ ਸ਼ਾਮ 4 ਵਜੇ ਦੇ ਕਰੀਬ ਉਨ੍ਹਾਂ ਨੇ ਦੁਬਾਰਾ ਫੋਨ ਲਾਇਆ ਤਾਂ ਥਾਣਾ ਚੋਹਲਾ ਸਾਹਿਬ ਦੇ ਮੁਖੀ ਨੇ ਸਰਵਣ ਦੀ ਲਾਸ਼ ਮਿਲਣ ਬਾਰੇ ਜਾਣਕਾਰੀ ਦਿੱਤੀ।

The death of a young man in two factions over the presidency of the college


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now