ਗੁਰਨਾਮ ਚੜੂਨੀ ਅਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਯੂ.ਪੀ ਪੁਲਿਸ ਨੇ ਕੀਤਾ ਗ੍ਰਿਫਤਾਰ
LPTV / Chandigarh
ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ -ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।ਦਰਅਸਲ ਹੈਲੀਕਾਪਟਰ ਨੂੰ ਹਵਾਈ ਅੱਡੇ ‘ਤੇ ਉੱਤਰਣ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਵਿਧਾਇਕਾਂ ਨਾਲ ਸੜਕ ਰਾਹੀਂ ਲਖੀਮਪੁਰ ਰਵਾਨਾ ਹੋਏ ਸੀ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਕਾਂਗਰਸੀ ਨੇਤਾ ਕੁਲਜੀਤ ਨਾਗਰਾ ਸਮੇਤ ਹੋਰ ਪਾਰਟੀ ਨੇਤਾਵਾਂ ਨੂੰ ਯੂਪੀ ਪੁਲਿਸ ਨੇ ਸਹਾਰਨਪੁਰ ਵਿੱਚ ਹਿਰਾਸਤ ਵਿੱਚ ਲਿਆ ਹੈ, ਜਦੋਂ ਉਹ ਲਖੀਮਪੁਰ ਖੇੜੀ ਜਾ ਰਹੇ ਸਨ ਕਿ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੇ ਸਨ। ਜਦਕਿ ਗੁਰਨਾਮ ਸਿੰਘ ਚੜੂਨੀ ਨੂੰ ਵੀ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ
Gurnam Chaduni and Deputy Chief Minister Sukhjinder Randhawa were arrested by the UP Police