ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਰਾਮ ਰਹੀਮ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਪੰਚਕੂਲਾ 'ਚ ਧਾਰਾ-144 ਲਾਗੂ

ਰਾਮ ਰਹੀਮ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਪੰਚਕੂਲਾ 'ਚ  ਧਾਰਾ-144 ਲਾਗੂ


LPTV / Chandigarh

ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸੋਮਵਾਰ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੱਪੇ-ਚੱਪੇ 'ਤੇ ਪੁਲਿਸ ਦਾ ਪਹਿਰਾ ਹੈ। ਇਸ ਮਾਮਲੇ ਵਿਚ ਪਹਿਲਾਂ 12 ਅਕਤੂਬਰ ਨੂੰ ਫ਼ੈਸਲਾ ਆਉਣ ਦੀ ਸੰਭਾਵਨਾ ਸੀ, ਪਰ ਸਜ਼ਾ ਨੂੰ ਲੈ ਕੇ ਸੀਬੀਆਈ ਅਤੇ ਬਚਾਅ ਪੱਖ ਵਿਚਾਲੇ ਬਹਿਸ ਪੂਰੀ ਨਹੀਂ ਹੋ ਸਕੀ ਸੀ। ਸੋਮਵਾਰ ਨੂੰ ਵੀ ਪਹਿਲਾਂ ਗੁਰਮੀਤ ਰਾਮ ਰਹੀਮ ਵੱਲੋਂ ਘੱਟ ਤੋਂ ਘੱਟ ਸਜ਼ਾ ਦੇਣ ਲਈ ਆਪਣਾ ਪੱਖ ਰੱਖਿਆ ਜਾਵੇਗਾ। ਨਾਲ ਹੀ ਹੋਰ ਦੋਸ਼ੀਆਂ ਦੇ ਵਕੀਲ ਵੀ ਆਪਣਾ ਪੱਖ ਰੱਖਣਗੇ। ਸਜ਼ਾ ਲਈ ਸੀਬੀਆਈ ਨੇ ਪਿਛਲੀ ਸੁਣਵਾਈ ’ਤੇ ਆਪਣਾ ਪੱਖ ਰੱਖ ਦਿੱਤਾ ਸੀ ਅਤੇ ਜ਼ਿਆਦਾ ਤੋਂ ਜ਼ਿਆਦਾ ਸਜ਼ਾ ਦੇਣ ਦੀ ਅਪੀਲ ਕੀਤੀ ਸੀ।

ਡਿਪਟੀ ਪੁਲਿਸ ਕਮਿਸ਼ਨਰ ਮੋਹਿਤ ਹਾਂਡਾ ਨੇ ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਸੋਮਵਾਰ ਨੂੰ ਫ਼ੈਸਲਾ ਸੁਣਾਏ ਜਾਣ ਤੋਂ ਪਹਿਲਾਂ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। 18 ਅਕਤੂਬਰ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਕੋਰਟ ਵੱਲੋਂ ਸਜ਼ਾ ਸੁਣਾਈ ਜਾਵੇਗੀ। ਇਸ ਦੌਰਾਨ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਵੇਗਾ ਜਦਕਿ ਦੋਸ਼ੀ ਕ੍ਰਿਸ਼ਣ ਲਾਲ, ਅਵਤਾਰ, ਸਬਦਿਲ ਅਤੇ ਜਸਬੀਰ ਪ੍ਰਤੱਖ ਰੂਪ ਵਿਚ ਕੋਰਟ ਵਿਚ ਪੇਸ਼ ਹੋਣਗੇ।

Ram Rahim will be sentenced today in Panchkula Section 144 applied


Popular Posts
Just Now