ਇਸਰੋ ਨੇ ਨੈਵੀਗੇਸ਼ਨ ਸੈਟੇਲਾਈਟ ਐਨਵੀਐਸ-03 ਸਫਲਤਾਪੂਰਵਕ ਲਾਂਚ ਕੀਤਾ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾਇਆ, ਲਗਾਤਾਰ ਚੌਥੀ ਜਿੱਤ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਪੱਤਰਕਾਰ ਨਿਧੀ ਰਾਜਦਾਨ ਨੇ ਕੀਤੀ ਸ਼ਾਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਡਰਾਫਟਿੰਗ ਕਮੇਟੀ ਨੇ 23 ਜ਼ਿਲ੍ਹਾ ਇਕਾਈਆਂ ਭੰਗ ਕਰਨ ਦਾ ਫ਼ੈਸਲਾ ਰੱਦ ਕੀਤਾ ਗੋਰਾਇਆ ਅਤੇ ਫਿਲੌਰ ਵਿੱਚ ਅਕਾਲੀ ਦਲ ਟਰੇਡ ਵਿੰਗ ਦੀਆਂ ਨਿਯੁਕਤੀਆਂ ਸੁਨੀਲ ਜਾਖੜ ਨੇ ਮਾਨ ਸਰਕਾਰ ’ਤੇ ਕੀਤਾ ਹਮਲਾ ਲੁਧਿਆਣਾ ਵਿੱਚ ਇੱਕਤਰਫ਼ਾ ਪਿਆਰ ਕਾਰਨ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਇਲਾਜ ਜਾਰੀ ਆਪ ਦੀ ਸੂਚੀ ਜਾਰੀ ਹੋਣ ਮਗਰੋਂ ਦੋ ਵਿਧਾਇਕਾਂ ਨੇ ਪਾਰਟੀ ਛੱਡੀ, ਲੁਧਿਆਣਾ ਵਿੱਚ ਐਨਆਰਆਈ ਮਹਿਲਾ ਦੀ ਚਾਕੂ ਮਾਰ ਕੇ ਹੱਤਿਆ ਮੋਹਾਲੀ ਵਿੱਚ ਨਸ਼ਾ ਤਸਕਰੀ ਨੈੱਟਵਰਕ ਦੀਆਂ 20.10 ਕਰੋੜ ਰੁਪਏ ਦੀਆਂ 25 ਜਾਇਦਾਦਾਂ ਫ੍ਰੀਜ਼

ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਰਮਨੀ 'ਚ ਗ੍ਰਿਫਤਾਰ

ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਰਮਨੀ 'ਚ ਗ੍ਰਿਫਤਾਰ


LPTV / Chandigarh

ਲੁਧਿਆਣਾ ਕੋਰਟ ਬਲਾਸਟ ਕੇਸ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਰਮਨੀ ਵਿੱਚ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਨਾਲ ਜੁੜੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕੀਤਾ ਹੈ। ਜਸਵਿੰਦਰ ਸਿੰਘ ਲੁਧਿਆਣਾ ਅਦਾਲਤ ਧਮਾਕੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਖ਼ਬਰਾਂ ਮੁਤਾਬਕ ਜਸਵਿੰਦਰ ਸਿੰਘ ਦਿੱਲੀ ਤੇ ਮੁੰਬਈ ਵਿੱਚ ਦਹਿਸ਼ਤੀ ਹਮਲੇ ਕਰਨ ਦੀ ਵੀ ਯੋਜਨਾ ਬਣਾ ਰਿਹਾ ਸੀ। ਇਸੇ ਦੋਸ਼ 'ਚ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜਸਵਿੰਦਰ ਸਿੰਘ (45) ਨੂੰ SFJ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ। ਜਸਵਿੰਦਰ 'ਤੇ ਕਥਿਤ ਤੌਰ 'ਤੇ ਵੱਖਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਬੌਨ ਅਤੇ ਨਵੀਂ ਦਿੱਲੀ ਸਥਿਤ ਡਿਪਲੋਮੈਟਾਂ ਮੁਤਾਬਕ, ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਰਮਨ ਅਧਿਕਾਰੀਆਂ ਨੂੰ ਪਾਕਿਸਤਾਨੀ ਨਾਲ ਸਬੰਧ ਰੱਖਣ ਵਾਲੇ ਖਾਲਿਸਤਾਨ ਪੱਖੀ ਕੱਟੜਪੰਥੀ ਨੂੰ ਗ੍ਰਿਫਤਾਰ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਫੈਡਰਲ ਪੁਲਿਸ ਨੇ ਮੁਲਤਾਨੀ ਨੂੰ ਕੇਂਦਰੀ ਜਰਮਨੀ ਦੇ ਏਰਫਰਟ ਤੋਂ ਗ੍ਰਿਫ਼ਤਾਰ ਕੀਤਾ, ਇਸ ਦੇ ਨਾਲ ਹੀ ਉਹ ਸਰਹੱਦ ਪਾਰ ਤੋਂ ਪੰਜਾਬ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਮਾਮਲੇ ਵਿੱਚ ਵੀ ਸ਼ਾਮਲ ਸੀ।

ਅਧਿਕਾਰੀ ਨੇ ਉਪਰੋਕਤ ਹਵਾਲੇ ਨਾਲ ਦੱਸਿਆ ਕਿ ਮੁਲਤਾਨੀ ਹਾਲ ਹੀ ਵਿੱਚ ਪਾਕਿਸਤਾਨ ਸਥਿਤ ਕਾਰਕੁਨਾਂ ਦੀ ਮਦਦ ਨਾਲ ਸਰਹੱਦ ਪਾਰ ਤੋਂ ਵਿਸਫੋਟਕ, ਹੈਂਡ ਗ੍ਰਨੇਡ ਅਤੇ ਪਿਸਤੌਲਾਂ ਵਾਲੇ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕਰਨ ਅਤੇ ਭੇਜਣ ਲਈ ਸੁਰੱਖਿਆ ਏਜੰਸੀਆਂ ਦੀ ਰਡਾਰ 'ਤੇ ਸੀ।

Mastermind of Ludhiana blast arrested in Germany


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now