ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ ਜਲੰਧਰ ਵਿੱਚ ਬਿਸਕੁਟ-ਨਮਕੀਨ ਫੈਕਟਰੀ ਵਿੱਚ ਭਿਆਨਕ ਅੱਗ, ਲੱਖਾਂ ਦਾ ਸਟਾਕ ਸੜਕੇ ਸੁਆਹ ਮੱਕਾ ਦੇ ਨੇੜੇ ਹੂਤੀ ਡਰੋਨ ਇੰਟਰਸੈਪਟ, ਸਾਊਦੀ ਏਅਰ ਡਿਫੈਂਸ ਨੇ ਕੀਤਾ ਨਸ਼ਟ; ਹੂਤੀਆਂ ਨੇ ਕੀਤਾ ਇਨਕਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-09-2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨੀ ਤੇਲ ਰੱਖ ਸਕਦਾ ਹੈ, 'ਵੈਨੇਜ਼ੂਏਲਾ ਵਾਂਗ' ਓਪਨਏਆਈ ਅਤੇ ਐਂਥਰੋਪਿਕ ਮੁਖੀਆਂ ਤੋਂ ਬਾਅਦ, ਚੀਨ ਦੇ ਰਾਜ ਸੁਰੱਖਿਆ ਮੰਤਰੀ ਨੇ AI ਜੋਖਮਾਂ ਬਾਰੇ ਚੇਤਾਵਨੀ ਦਿੱਤੀ IPL 2027 ਨਿਲਾਮੀ ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਭਾਰਤ ਵਿੱਚ ਹੀ ਲੱਗੇਗੀ ਖਿਡਾਰੀਆਂ 'ਤੇ ਬੋਲੀ, ਜਾਣੋ ਪੂਰੀ ਜਾਣਕਾਰੀ ਮੱਕਾ ਨੇੜੇ ਈਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਖ਼ਤ ਨਿੰਦਾ ਜਲੰਧਰ ਹਾਈਟਸ-2 ਵਿੱਚ 14ਵੀਂ ਮੰਜ਼ਿਲ ਤੋਂ ਡਿੱਗੀ ਯੁਵਤੀ ਦੀ ਮੌਤ, ਜਾਂਚ ਵਿੱਚ ਕਈ ਅਹਿਮ ਸੁਰਾਗ

PM Shri Yojana Punjab School- ਪੰਜਾਬ ਦੇ 233 ਸਕੂਲ ਪੀਐੱਮ ਸ਼੍ਰੀ ਯੋਜਨਾ 'ਚ ਸ਼ਾਮਿਲ, ਸਾਰਿਆਂ ਦੇ ਨਾਂ ਬਦਲੇ ਜਾਣਗੇ, notification ਜਾਰੀ

PM Shri Yojana Punjab School- ਪੰਜਾਬ ਦੇ 233 ਸਕੂਲ ਪੀਐੱਮ ਸ਼੍ਰੀ


Admin / Educaton

ਲਾਈਵ ਪੰਜਾਬੀ ਟੀਵੀ ਬਿਊਰੋ : ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (ਪੀ.ਐੱਮ. ਸ਼੍ਰੀ) ਯੋਜਨਾ ਦੇ ਤਹਿਤ ਪੰਜਾਬ ਦੇ 233 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਉਥੇ ਹੀ ਇਨ੍ਹਾਂ ਸਕੂਲਾਂ ਦਾ ਨਾਂ ਵੀ ਬਦਲਿਆ ਜਾਵੇਗਾ। ਹੁਣ ਸਾਰੇ ਸਕੂਲਾਂ ਦੇ ਨਾਂ ਨਾਲ ਪੀਐਮ ਸ਼੍ਰੀ ਜੋੜਿਆ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਯੋਜਨਾ ਵਿੱਚ ਸਾਰੇ 23 ਜ਼ਿਲ੍ਹਿਆਂ ਦੇ ਸਕੂਲਾਂ ਨੂੰ ਸ਼ਾਮਲ ਕੀਤਾ ਗਿਆ ਹੈ।


ਹਰੇਕ ਬਲਾਕ ਵਿਚੋਂ ਇਕ ਸਕੂਲ ਚੁਣਿਆ ਗਿਆ 


ਸਕੀਮ ਤਹਿਤ ਹਰੇਕ ਬਲਾਕ ਵਿਚੋਂ ਇਕ ਪ੍ਰਾਇਮਰੀ, ਇਕ ਹਾਈ ਅਤੇ ਇਕ ਸੀਨੀਅਰ ਸੈਕੰਡਰੀ ਸਕੂਲ ਚੁਣਿਆ ਗਿਆ ਹੈ। ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਫਰਨੀਚਰ, ਆਊਟਡੋਰ ਖੇਡਾਂ ਦਾ ਸਾਮਾਨ, ਸਮਾਰਟ ਕਲਾਸਰੂਮ ਅਤੇ ਕੰਪਿਊਟਰ ਲੈਬ ਸਮੇਤ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਪਿੱਛੇ ਸਿੱਖਿਆ ਦੀ ਗੁਣਵੱਤਾ ਵਧਾਉਣ ਦੀ ਕੋਸ਼ਿਸ਼ ਹੈ। ਕੇਂਦਰ ਸਰਕਾਰ ਨੇ ਇਸ ਯੋਜਨਾ ਲਈ 27,360 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਹ 5 ਸਾਲਾਂ ਲਈ ਹੈ। ਇਸ ਵਿੱਚ ਕੇਂਦਰ ਸਰਕਾਰ ਦਾ ਬਜਟ 18,128 ਕਰੋੜ ਰੁਪਏ ਹੋਵੇਗਾ, ਜਦੋਂ ਕਿ ਬਾਕੀ ਦੀ ਰਕਮ ਦੂਜੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਖਰਚ ਕੀਤੀ ਜਾਵੇਗੀ। ਰਾਸ਼ਟਰੀ ਸਿੱਖਿਆ ਨੀਤੀ 2022 ਦੇ ਮੂਲ ਸਿਧਾਂਤ ਸਕੂਲਾਂ ਵਿੱਚ ਲਾਗੂ ਕੀਤੇ ਜਾਣਗੇ।


18,000 ਸਕੂਲ ਅਤੇ 30 ਲੱਖ ਵਿਦਿਆਰਥੀ


ਪੰਜਾਬ ਦੇ 18,000 ਤੋਂ ਵੱਧ ਸਕੂਲਾਂ ਵਿੱਚ ਕੁੱਲ 30 ਲੱਖ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 100 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸਕੂਲਾਂ ਲਈ ਇਸ ਸਾਲ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸਕੂਲ ਆਫ਼ ਹੈਪੀਨੈੱਸ ਸਥਾਪਤ ਕਰਨ ਦੀ ਯੋਜਨਾ ਹੈ। ਇਸ ਦੇ ਲਈ 72 ਸਕੂਲਾਂ ਦੇ ਪਹਿਲੇ ਬੈਚ ਨੂੰ ਫਿਨਲੈਂਡ ਤੋਂ ਸਿਖਲਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਸ ਪ੍ਰੋਜੈਕਟ ਦੀ ਸ਼ੁਰੂਆਤ ਰੂਪਨਗਰ ਸਕੂਲ ਤੋਂ ਕੀਤੀ ਜਾ ਰਹੀ ਹੈ।

PM Shri Yojana Punjab School 233 Schools Of Punjab Included In PM Shri Yojana


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now