ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Big action Education Department - 10ਵੀਂ ਜਮਾਤ ਦੀ ਪ੍ਰੀਖਿਆ 'ਚ ਨਕਲ ਮਰਵਾਉਣ ਵਾਲੇ 2 ਅਧਿਕਾਰੀ ਮੁਅੱਤਲ

-2-Officials-Suspended-For-Encou


Admin / Education

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਟ ਸੁਪਰਡੈਂਟ ਅਤੇ ਇੰਸਪੈਕਟਰ ਵਜੋਂ ਨਿਯੁਕਤ ਦੋ ਅਧਿਆਪਕਾਂ ਨੂੰ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੌਰਾਨ ਨਕਰ ਕਰਵਾਉਣ ਦੇ ਮਾਮਲੇ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਇਹ ਸਖ਼ਤ ਕਾਰਵਾਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਕੀਤੀ ਗਈ ਹੈ।


ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਫਲਾਇੰਗ ਸਕੁਐਡ ਟੀਮਾਂ ਨੇ ਗੁਰਦਾਸਪੁਰ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਪ੍ਰੀਖਿਆ ਪ੍ਰੋਟੋਕੋਲ ਦੀਆਂ ਗੰਭੀਰ ਉਲੰਘਣਾ ਪਾਈ ਗਈ ਹੈ। ਜ਼ਿਕਰਯੋਗ ਹੈ ਕਿ 17 ਮਾਰਚ ਨੂੰ ਹੋਈ 10ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਦੌਰਾਨ ਫਲਾਇੰਗ ਸਕੁਐਡ ਨੇ ਪਾਇਆ ਕਿ ਨਿਗਰਾਨੀ ਅਧਿਕਾਰੀ ਕਿਰਨਦੀਪ ਕੌਰ, ਜੋ ਕਿ ਹਿੰਦੀ ਮਿਸਟ੍ਰੈਸ ਹੈ, ਵਿਦਿਆਰਥੀਆਂ ਦੀ ਮਦਦ ਲਈ ਆਪਣੇ ਮੋਬਾਈਲ ਫ਼ੋਨ 'ਤੇ ਵ੍ਹਟਸਐਪ ਰਾਹੀਂ ਸਵਾਲਾਂ ਦੇ ਜਵਾਬ ਮੰਗਵਾ ਰਹੀ ਸੀ। ਪ੍ਰੀਖਿਆ ਪ੍ਰਣਾਲੀ ਦੀ ਇਹ ਸਪੱਸ਼ਟ ਉਲੰਘਣਾ ਪ੍ਰੀਖਿਆ ਕੇਂਦਰ ਦੇ ਸੁਪਰਡੈਂਟ ਅਸ਼ਵਨੀ ਕੁਮਾਰ, ਲੈਕਚਰਾਰ ਦੀ ਲਾਪਰਵਾਹੀ ਦੇ ਕਾਰਨ ਹੋਇਆ ਹੈ, ਜਿਨ੍ਹਾਂ ਨੇ ਬਿਨਾਂ ਕਿਸੇ ਚਿਤਾਵਨੀ ਦੇ ਪ੍ਰੀਖਿਆ ਹਾਲ ਵਿੱਚ ਮੋਬਾਈਲ ਫ਼ੋਨ ਲਿਆਉਣ ਦੀ ਇਜਾਜ਼ਤ ਦਿੱਤੀ ਸੀ।


ਉਲੰਘਣਾ ਤੇ ਬੇਈਮਾਨੀ  ਬਰਦਾਸ਼ਤ ਨਹੀਂ ਕੀਤਾ ਜਾਵੇਗਾ  : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਜਿਹੀ ਕਿਸੇ ਵੀ ਉਲੰਘਣਾ ਅਤੇ ਬੇਈਮਾਨੀ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਆਪਣੀ ਮੁਅੱਤਲੀ ਦੇ ਸਮੇਂ ਦੌਰਾਨ ਉਹ ਜ਼ਿਲ੍ਹਾ ਸਿੱਖਿਆ ਅਫ਼ਸਰ, ਗੁਰਦਾਸਪੁਰ ਨੂੰ ਰਿਪੋਰਟ ਕਰਨਗੇ, ਜਿੱਥੇ ਇਨ੍ਹਾਂ ਦੋਵਾਂ ਮੁਅੱਤਲ ਅਧਿਆਪਕਾਂ ਦਾ ਮੁੱਖ ਦਫ਼ਤਰ ਬਣਾਇਆ ਗਿਆ ਹੈ। ਸਕੂਲ ਸਿੱਖਿਆ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਾਧੂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਅਤੇ ਫਲਾਇੰਗ ਸਕੁਐਡ ਦੀ ਗਿਣਤੀ ਵਿੱਚ ਵਾਧਾ ਕਰਕੇ ਨਿਗਰਾਨੀ ਨੂੰ ਹੋਰ ਤੇਜ਼ ਕਰਨ ਤਾਂ ਜੋ ਅਜਿਹੀਆਂ ਕੁਰੀਤੀਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ ਅਤੇ ਪ੍ਰੀਖਿਆਵਾਂ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਈਆਂ ਜਾ ਸਕਣ।

2 Officials Suspended For Encouraging Cheating In The 10th Class Exam


Popular Posts
Just Now