ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ, 17ਵੀਂ ਵਾਰ ਆਇਆ ਜੇਲ੍ਹ ਤੋਂ ਬਾਹਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾਂ ਦਾ ਮੁਆਇਨਾ ਕਰਵਾ ਲਵੇ, ਦੇਖਦੇ ਹਾਂ ਕੌਣ ਚੰਗਾ ਹੈ?- ਕੇਜਰੀਵਾਲ ਜਲੰਧਰ ਵਿੱਚ ਨੌਜਵਾਨ ਨੇ ਉਠਾਇਆ ਖ਼ੌਫ਼ਨਾਕ ਕਦਮ, CIA ਸਟਾਫ਼ ਦੇ ਸਬ-ਇੰਸਪੈਕਟਰ 'ਤੇ ਲੱਗੇ ਗੰਭੀਰ ਦੋਸ਼ ਰੇਲ ਯਾਤਰੀਆਂ ਲਈ ਜ਼ਰੂਰੀ ਖ਼ਬਰ, ਸ਼ਾਨ-ਏ-ਪੰਜਾਬ ਸਮੇਤ 14 ਟ੍ਰੇਨਾਂ ਦੇ ਸਟਾਪੇਜ ਵਿੱਚ ਵੱਡਾ ਬਦਲਾਅ ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਬਾਲ-ਬਾਲ ਬਚੇ 164 ਪੈਸੰਜਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਜਲੰਧਰ ਮੇਅਰ ਵਿਨੀਤ ਧੀਰ ਨੇ ਕੀਤਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-08-2026 ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ਅਡੰਬਰ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

-punjabnews-filmtourism-cultural


Lptv Bureau / Chandigarh

ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ਤੇ ਕੀਤੀ ਚਰਚਾ

ਦਸਤਾਰ ਪੰਜਾਬ ਦੇ ਮਾਣ-ਸਨਮਾਨ, ਸਤਿਕਾਰ ਅਤੇ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਵਫ਼ਦ ਵਿੱਚ ਫਿਲਮ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ੍ਰੀ ਰਾਜ ਕੁੰਦਰਾ, ਸ੍ਰੀਮਤੀ ਪਾਇਲ ਰਾਜਪੂਤ, ਸ੍ਰੀ ਪਰਮਵੀਰ ਸਿੰਘ, ਫਿਲਮ ਨਿਰਦੇਸ਼ਕ ਸ੍ਰੀ ਸੌਰਭ ਵਰਮਾ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਚੱਢਾ ਸ਼ਾਮਲ ਸਨ। ਗੱਲਬਾਤ ਦੌਰਾਨ ਸਪੀਕਰ ਸੰਧਵਾਂ ਅਤੇ ਫਿਲਮ ਟੀਮ ਦਰਮਿਆਨ ਪੰਜਾਬ, ਪੰਜਾਬੀਅਤ, ਖੇਤਰੀ ਸਿਨੇਮਾ ਅਤੇ ਰਾਜ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਅਤੇ ਅਹਿਮ ਸੁਝਾਵਾਂ ਦਾ ਆਦਾਨ-ਪ੍ਰਦਾਨ ਹੋਇਆ।
ਫਿਲਮ ਟੀਮ ਨੇ ਸਪੀਕਰ ਅੱਗੇ ਕੁਝ ਮੁੱਖ ਪ੍ਰਸਤਾਵ ਰੱਖੇ, ਜਿਨ੍ਹਾਂ ਵਿੱਚ ਨਿਰਮਾਤਾਵਾਂ ਨੂੰ ਮੁੰਬਈ ਅਤੇ ਦਿੱਲੀ ਵਿੱਚ ਸੈਂਸਰਸ਼ਿਪ ਨਾਲ ਸਬੰਧਤ ਆਉਂਦੀਆਂ ਚੁਣੌਤੀਆਂ ਅਤੇ ਦੇਰੀ ਨੂੰ ਹੱਲ ਕਰਨ ਲਈ ਪੰਜਾਬ ਵਿੱਚ ਕੇਂਦਰੀ ਫਿਲਮ ਪ੍ਰਮਾਣਨ ਬੋਰਡ (ਸੀਬੀਐਫਸੀ) ਦੀ ਇੱਕ ਸਮਰਪਿਤ ਸ਼ਾਖਾ ਸਥਾਪਤ ਕਰਨਾ; ਰੋਜ਼ਗਾਰ ਦੇ ਅਵਸਰ ਪੈਦਾ ਕਰਨ ਅਤੇ ਪੰਜਾਬੀ ਸਿਨੇਮਾ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁੰਗਾਰਾ ਦੇਣ ਲਈ ਰਾਜ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿੱਚ ਇੱਕ ਆਧੁਨਿਕ ਫਿਲਮ ਸਿਟੀ ਵਿਕਸਿਤ ਕਰਨਾ; ਕਾਨ੍ਹਸ ਫਿਲਮ ਫੈਸਟੀਵਲ ਵਰਗੇ ਵੱਕਾਰੀ ਅੰਤਰਰਾਸ਼ਟਰੀ ਮੰਚਾਂ ਤੇ ਮੁਕਾਬਲਾ ਕਰਨ ਲਈ ਉੱਚ ਮਿਆਰੀ ਪੰਜਾਬੀ ਫਿਲਮਾਂ ਨੂੰ ਸਰਕਾਰ ਵੱਲੋਂ ਇੰਸੈਂਟਿਵ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰਨਾ; ਅਤੇ ਨਕਾਰਾਤਮਕ ਅਕਸ ਦੀ ਬਜਾਏ ਪੰਜਾਬ ਦੇ ਅਮੀਰ ਵਿਰਸੇ, ਨੈਤਿਕਤਾ ਅਤੇ ਮੁੱਲਾਂ ਨੂੰ ਉਜਾਗਰ ਕਰਨ ਵਾਲੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ, ਤਾਂ ਜੋ ਨਵੀਂ ਪੀੜ੍ਹੀ (ਜੈਨ-ਜ਼ੀ) ਵਿੱਚ ਦ੍ਰਿੜ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ।

ਇਨ੍ਹਾਂ ਪ੍ਰਸਤਾਵਾਂ ਦਾ ਜਵਾਬ ਦਿੰਦਿਆਂ ਸਪੀਕਰ ਨੇ ਕਿਹਾ ਕਿ ਪੰਜਾਬੀ ਸਿਨੇਮਾ ਰਾਜ ਦੇ ਜੀਵੰਤ ਸੱਭਿਆਚਾਰ ਅਤੇ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ਤੇ ਪਹੁੰਚਾਉਣ ਲਈ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਾਂ-ਪੱਖੀ ਸੁਨੇਹਾ ਦੇਣ ਵਾਲੀਆਂ ਫਿਲਮਾਂ ਸਮਾਜ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਅਤੇ ਪੰਜਾਬ ਦੀ ਮਾਣਮੱਤੀ ਪਛਾਣ ਨੂੰ ਮਜ਼ਬੂਤ ਕਰਦੀਆਂ ਹਨ।

ਇਸ ਤੋਂ ਇਲਾਵਾ ਸਪੀਕਰ ਨੇ ਰਾਜ ਕੁੰਦਰਾ ਵੱਲੋਂ ਦਸਤਾਰ ਸਜਾ ਕੇ ਇੱਕ ਨਵੀਂ ਪਛਾਣ ਅਪਣਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਸਤਾਰ ਪੰਜਾਬ ਦੇ ਮਾਣ-ਸਨਮਾਨ, ਸਤਿਕਾਰ ਅਤੇ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਦਮ ਸਮਾਜ ਵਿੱਚ ਸੱਭਿਆਚਾਰਕ ਸਦਭਾਵਨਾ ਅਤੇ ਆਪਸੀ ਸਤਿਕਾਰ ਦਾ ਅਰਥਪੂਰਨ ਸੰਦੇਸ਼ ਦੇਵੇਗਾ।

punjabnews filmtourism culturalpromotion lptv punjabvidhansabha speakerpunjab thegreatpunjabrobbery punjabifilm punjabicinema


Popular Posts
Just Now