ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ ਬ੍ਰਿਕਸ ਨੂੰ ਪਾਰਦਰਸ਼ੀ ਵਪਾਰ, ਨਿਵੇਸ਼ ਦੀਆਂ ਵਿਵਸਥਾਵਾਂ ਸੁਨਿਸ਼ਚਿਤ ਕਰਨੀਆਂ ਚਾਹੀਦੀਆਂ: ਜੈਸ਼ੰਕਰ ਪੰਜਾਬ ਵਿੱਚ SIR ਇਤਰਾਜ਼ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ: ਜਾਣੋ Online-Offline ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 15-09-2026 ਭਾਰਤੀ ਮਹਿਲਾ ਟੀਮ ਨੇ ਜਿੱਤਿਆ ਏਸ਼ੀਆ ਕੱਪ, ਪਾਕਿਸਤਾਨੀ ਬੋਰਡ ਦੇ ਚੀਫ਼ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ ਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲ

ਪੰਜਾਬ ‘ਚ ਬਦਲਿਆ ਸਕੂਲਾਂ ਅਤੇ ਦਫਤਰਾਂ ਦਾ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ

ਪੰਜਾਬ ‘ਚ ਬਦਲਿਆ ਸਕੂਲਾਂ ਅਤੇ ਦਫਤਰਾਂ ਦਾ ਸਮਾਂ, ਹੁਣ ਇਸ ਸਮੇਂ ਤੇ ਖੁਲ


ਪੰਜਾਬ ‘ਚ ਬਦਲਿਆ ਸਕੂਲਾਂ ਅਤੇ ਦਫਤਰਾਂ ਦਾ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ


ਪੰਜਾਬ ਸਮੇਤ ਇਸ ਸਮੇਂ ਪੂਰੇ ਉੱਤਰ ਭਾਰਤ ਵਿੱਚ ਭਿਆਨਕ ਗਰਮੀ ਅਤੇ ਲੂ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਇਸੇ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਅਨੁਸਾਰ, ਸੂਬੇ ਦੇ ਸਾਰੇ ਸਕੂਲ ਅਤੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇਸਨੂੰ ਲੈ ਕੇ ਜਾਣਕਾਰੀ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ ਹੁਣ ਤੱਕ, ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਜਦੋਂਕਿ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ।

ਸੀਐਮ ਭਗਵੰਤ ਮਾਨ ਨੇ X ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਹੈ ਕਿ ਇਸ ਵੇਲ੍ਹੇ ਪੰਜਾਬ ਵਿੱਚ ਭਿਆਨਕ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਜਿਸਨੂੰ ਦੇਖਦੇ ਹੋਏ ਆਉਂਦੀ 25 ਮਈ, ਸੋਮਵਾਰ ਤੋਂ ਸਾਰੇ ਸਕੂਲ ਅਤੇ ਦਫ਼ਤਰ ਸਵੇਰੇ 7.30 ਵਜੇ ਖੁਲ੍ਹਣਗੇ ਅਤੇ 1.30 ਵਜੇ ਬੰਦ ਹੋ ਜਾਣਗੇ।

2023 ‘ਚ ਵੀ ਬਦਲਿਆ ਗਿਆ ਸੀ ਸਮਾਂ

ਇਸ ਤੋਂ ਪਹਿਲਾਂ, ਸਰਕਾਰ ਨੇ 2 ਮਈ, 2023 ਤੋਂ 15 ਜੁਲਾਈ, 2023 ਤੱਕ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਬਦਲ ਦਿੱਤਾ ਸੀ। 2023 ਵਿੱਚ, ਦਫ਼ਤਰ ਦੁਪਹਿਰ 2:00 ਵਜੇ ਬੰਦ ਹੋ ਜਾਂਦੇ ਸਨ, ਜਦੋਂ ਕਿ ਇਸ ਵਾਰ (2026 ਵਿੱਚ), ਬਹੁਤ ਜ਼ਿਆਦਾ ਗਰਮੀ ਕਾਰਨ, ਸਮਾਂ ਅੱਧਾ ਘੰਟਾ ਘਟਾ ਕੇ ਦੁਪਹਿਰ 1:30 ਵਜੇ ਕਰ ਦਿੱਤਾ ਗਿਆ ਹੈ।

ਅਚਾਨਕ ਬਦਲਿਆ ਮੌਸਮ

ਇਸ ਦੌਰਾਨ, ਅੱਜ ਸਵੇਰੇ ਅਚਾਨਕ ਮੌਸਮ ਬਦਲ ਗਿਆ। ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਜਲੰਧਰ ਅਤੇ ਪਠਾਨਕੋਟ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ ਜਿਨ੍ਹਾਂ ਨੇ ਲੋਕਾਂ ਨੂੰ ਰਾਹਤ ਦਾ ਅਹਿਸਾਸ ਕਰਵਾਇਆ।


ਉੱਧੜ, ਚੰਡੀਗੜ੍ਹ ਵਿੱਚ ਤੇਜ਼ ਗਰਮੀ ਅਤੇ ਲੂ ਦਾ ਪ੍ਰਕੋਪ ਜਾਰੀ ਹੈ। ਵੀਰਵਾਰ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅਗਲੇ ਦੋ ਤੋਂ ਤਿੰਨ ਘੰਟਿਆਂ ਵਿੱਚ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬੱਦਲਵਾਈ ਹੋਣ ਦੀ ਸੰਭਾਵਨਾ ਹੈ, ਮੀਂਹ ਅਤੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ, ਵੱਧ ਤੋਂ ਵੱਧ ਤਾਪਮਾਨ ਘਟਣ ਅਤੇ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।

24 ਮਈ ਤੋਂ 26 ਮਈ ਤੱਕ ਅਸਮਾਨ ਆਮ ਤੌਰ ‘ਤੇ ਸਾਫ਼ ਰਹੇਗਾ। ਇਸ ਦੌਰਾਨ ਤਾਪਮਾਨ ਦੁਬਾਰਾ ਵੱਧ ਸਕਦਾ ਹੈ, 26 ਮਈ ਤੱਕ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ।

School and offices timing change


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now