*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਫਰੀਦਕੋਟ ਕਤਲ ਕਾਂਡ: ਅਪਾਹਜ ਮਹਿਲਾ ਦਾ ਕਾਤਲ ਨਿਕਲਿਆ ਗੁਆਂਢੀ

July 14, 2026
-faridkot-murder-case-Update

ਫਰੀਦਕੋਟ ਕਤਲ ਕਾਂਡ: ਅਪਾਹਜ ਮਹਿਲਾ ਦਾ ਕਾਤਲ ਨਿਕਲਿਆ ਗੁਆਂਢੀ

ਫਰੀਦਕੋਟ ਕਤਲ ਕਾਂਡ: ਅਪਾਹਜ ਮਹਿਲਾ ਦਾ ਕਾਤਲ ਨਿਕਲਿਆ ਗੁਆਂਢੀ


ਫਰੀਦਕੋਟ ਪੁਲਿਸ ਨੇ ਦਿਨ-ਦਿਹਾੜੇ ਹੋਏ ਕਤਲ ਦੇ ਸਨਸਨੀਖੇਜ਼ ਮਾਮਲੇ ਨੂੰ ਮਹਿਜ਼ ਦੋ ਘੰਟਿਆਂ ਵਿੱਚ ਸੁਲਝਾਉਂਦਿਆਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਕੋਲੋਂ ਕਤਲ ਵਿੱਚ ਵਰਤੇ ਗਏ ਇੱਕ ਕਟਰ, ਇੱਕ ਕਰਦ ਅਤੇ ਚੋਰੀ ਕੀਤੇ 44 ਹਜ਼ਾਰ ਰੁਪਏ ਨਕਦ ਵੀ ਬਰਾਮਦ ਕੀਤੇ ਹਨ।

ਐਸ.ਪੀ. (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ ਕੱਲ ਮੁਹੱਲਾ ਜਾਨੀਆ ਵਿੱਚ ਪ੍ਰਦੀਪ ਕਾਲੜਾ ਦੀ ਪਤਨੀ ਨੀਤੂ ਦਾ ਘਰ ਅੰਦਰ ਕਤਲ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਦੇ ਬਿਆਨਾਂ ਅਤੇ ਗਵਾਹਾਂ ਤੋਂ ਮਿਲੇ ਇਨਪੁੱਟ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗੁਆਂਢੀ ਪ੍ਰੇਮ ਚੰਦ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ ਵਿੱਚ ਲਿਆ ਅਤੇ ਪੁੱਛਗਿੱਛ ਦੌਰਾਨ ਮਾਮਲੇ ਦਾ ਖੁਲਾਸਾ ਹੋ ਗਿਆ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਪਹਿਲਾਂ ਤੋਂ ਬਣਾਈ ਸਾਜ਼ਿਸ਼ ਤਹਿਤ ਘਰ ਵਿੱਚ ਦਾਖਲ ਹੋਇਆ, ਔਰਤ ਦਾ ਕਤਲ ਕੀਤਾ ਅਤੇ ਅਲਮਾਰੀ ਵਿੱਚ ਰੱਖੇ 44 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਿਆ।

ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਹੁਣ ਉਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

Powered by Froala Editor

faridkot murder case Update

Recommended News
Popular Posts
Just Now