ਪ੍ਰਵਾਸੀਆਂ ਵਿੱਚ ਵੱਡੀ ਕਟੌਤੀ ਦਾ Uber ਸੇਵਾਵਾਂ 'ਤੇ ਪੈ ਸਕਦਾ ਹੈ ਅਸਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੰਤ ਪ੍ਰੇਮਾਨੰਦ ਮਹਾਰਾਜ ਦੀ ਸੁਰੱਖਿਆ ’ਤੇ ਉੱਠੇ ਸਵਾਲ, ਮੁੱਖ ਮੰਤਰੀ ਤੋਂ ਆਸ਼ਰਮ ਦੀ ਜਾਂਚ ਦੀ ਮੰਗ ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਰੂਸ ਦੇ ਹਵਾਈ ਹਮਲੇ ਵਿੱਚ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ; 60 ਤੋਂ ਵੱਧ ਜ਼ਖ਼ਮੀ ਐੱਮ.ਬੀ.ਐੱਸ. ਵੱਲੋਂ ਮੱਕਾ ਸਮਝੌਤਾ ਸਰਗਰਮ ਕੀਤੇ ਜਾਣ ਦੇ ਵਿਚਕਾਰ ਹੂਤੀਆਂ ਨੇ ਤੁਰਕੀ ਅਤੇ ਪਾਕਿਸਤਾਨ ਨੂੰ ਦਿੱਤੀ ਭਿਆਨਕ ਚੇਤਾਵਨੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 08-10-2026 ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੰਜਾਬੀ ਸੂਫੀ ਸਿੰਗਰ ਦੀ ਗੱਡੀ ਦਾ ਐਕਸੀਡੈਂਟ,

ਛੱਤਬੀੜ ਚਿੜੀਆਘਰ ਚ 8 ਮਹੀਨਿਆਂ ਦੌਰਾਨ 3.71 ਲੱਖ ਸੈਲਾਨੀ ਪਹੁੰਚੇ

ਛੱਤਬੀੜ ਚਿੜੀਆਘਰ ਚ 8 ਮਹੀਨਿਆਂ ਦੌਰਾਨ 3.71 ਲੱਖ ਸੈਲਾਨੀ ਪਹੁੰਚੇ


Lptv News / Panjab

ਜਨਵਰੀ ਤੋਂ ਅਗਸਤ ਤੱਕ ਚਿੜੀਆਘਰ ਚ 3,71,011 ਸੈਲਾਨੀ ਪਹੁੰਚੇ ਹਨ।

ਸਰਕਾਰ ਦਾ ਉਦੇਸ਼ ਲੋਕਾਂ ਨੂੰ ਵੱਖ-ਵੱਖ ਜਾਨਵਰਾਂ ਅਤੇ ਪੰਛੀਆਂ ਦੀਆਂ ਪ੍ਰਜਾਤੀਆਂ ਬਾਰੇ ਜਾਗਰੂਕ ਕਰਨਾ ਹੈ

ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਜਨਵਰੀ ਤੋਂ ਅਗਸਤ ਤੱਕ ਚਿੜੀਆਘਰ ਚ 3,71,011 ਸੈਲਾਨੀ ਪਹੁੰਚੇ ਹਨ। 

ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੈਲਾਨੀਆਂ ਦੀ ਵਧਦੀ ਗਿਣਤੀ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ। ਅੰਕੜਿਆਂ ਮੁਤਾਬਕ ਜਨਵਰੀ ਚ 48,719, ਫਰਵਰੀ ਚ 54,216, ਮਾਰਚ ਚ 66,377, ਅਪ੍ਰੈਲ ਚ 40,168, ਮਈ ਚ 33,134, ਜੂਨ ਚ 71,928, ਜੁਲਾਈ ਚ 35,980 ਅਤੇ ਅਗਸਤ ਚ 20,489 ਸੈਲਾਨੀ ਚਿੜੀਆਘਰ ਪਹੁੰਚੇ। 

ਮੰਤਰੀ ਨੇ ਦੱਸਿਆ ਕਿ ਸੈਲਾਨੀਆਂ ਦੇ ਵਿਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਬਿਹਤਰ ਬਣਾਉਣ ਲਈ ਚਿੜੀਆਘਰ ਚ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ ਅਤੇ ਆਧੁਨਿਕ ਡਾਇਨਾਸੌਰ ਪਾਰਕ ਇਨ੍ਹਾਂ ਵਿੱਚ ਪ੍ਰਮੁੱਖ ਆਕਰਸ਼ਣ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਜੰਗਲੀ ਜੀਵਾਂ ਦੀ ਸੰਭਾਲ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਜਾਨਵਰਾਂ ਅਤੇ ਪੰਛੀਆਂ ਦੀਆਂ ਪ੍ਰਜਾਤੀਆਂ ਬਾਰੇ ਜਾਗਰੂਕ ਕਰਨਾ ਹੈ।

3 71 lakh visitors visited chhatbir zoo over a period of eight months


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now