ਅਮਿਤਾਭ ਅਤੇ ਅਭਿਸ਼ੇਕ ਬੱਚਨ ਨੂੰ ਜਾਨ ਤੋਂ ਮਾਰਨ ਦੀ ਧਮਕੀ
/ entertainment
Live Punjabi TV /
Mumbai
ਗੈਂਗਸਟਰ ਬੋਲਿਆ- ਬੁਲੇਟਪ੍ਰੂਫ਼ ਕੈਬਿਨ ਵੀ ਨਹੀਂ ਬਚਾ ਪਾਉਣਗੇ
ਅਮਿਤਾਭ ਦੇ ਘਰ ਫਾਇਰਿੰਗ ਦੀ ਪਲਾਨਿੰਗ ਵਿੱਚ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ
ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਗੈਂਗਸਟਰ ਗੋਲਡੀ ਢਿੱਲੋਂ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਦੋਵਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਹੈ। ਪੋਸਟ ਵਿੱਚ ਉਸ ਨੇ ਧਮਕੀ ਦਿੰਦਿਆਂ ਲਿਖਿਆ ਕਿ ਵੇ ਭਾਵੇਂ ਕਿੰਨੇ ਵੀ ਬੁਲੇਟਪ੍ਰੂਫ਼ ਕੈਬਿਨ ਬਣਵਾ ਲੈਣ, ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਇਸ ਧਮਕੀ ਤੋਂ ਬਾਅਦ ਬੱਚਨ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।
ਸ਼ਾਰਪਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਧਮਕੀ
ਗੋਲਡੀ ਢਿੱਲੋਂ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਦਾਅਵਾ ਕੀਤਾ ਹੈ ਕਿ ਦਿੱਲੀ ਪੁਲਿਸ ਵੱਲੋਂ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਵਜੂਦ ਅਮਿਤਾਭ ਬੱਚਨ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਸਾਜ਼ਿਸ਼ 'ਤੇ ਕੋਈ ਅਸਰ ਨਹੀਂ ਪਿਆ ਹੈ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਮੁੰਬਈ ਵਿੱਚ ਉਸ ਦੇ ਕਰੀਬ 200 ਸਾਥੀ ਐਕਟਿਵ ਹਨ। ਹਾਲਾਂਕਿ, ਉਸ ਦੇ ਇਨ੍ਹਾਂ ਦਾਅਵਿਆਂ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ ਹੈ।
ਅਮਿਤਾਭ ਦੇ ਘਰ ਫਾਇਰਿੰਗ ਦੀ ਪਲਾਨਿੰਗ ਵਿੱਚ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ
ਗੌਰਤਲਬ ਹੈ ਕਿ ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਕਰਨ ਦੀ ਕਥਿਤ ਯੋਜਨਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਇੱਕ ਦਿਨ ਪਹਿਲਾਂ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਿਕਾਸ ਠਾਕੁਰ ਅਤੇ ਦੀਪਕ ਸਿੰਘ ਵਜੋਂ ਹੋਈ ਹੈ। ਵਿਕਾਸ ਠਾਕੁਰ ਜਲੰਧਰ ਦਾ ਰਹਿਣ ਵਾਲਾ ਹੈ, ਜਦਕਿ ਦੀਪਕ ਸਿੰਘ ਤਰਨਤਾਰਨ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ।
ਪੁਲਿਸ ਦੀ ਕਾਰਵਾਈ ਤੋਂ ਬਾਅਦ ਗੋਲਡੀ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਆਪਣੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਬਾਵਜੂਦ ਕਥਿਤ ਸਾਜ਼ਿਸ਼ ਜਾਰੀ ਰਹਿਣ ਦਾ ਦਾਅਵਾ ਕੀਤਾ ਹੈ।
ਅਮਿਤਾਭ ਅਤੇ ਅਭਿਸ਼ੇਕ ਦੀ ਸੁਰੱਖਿਆ ਨੂੰ ਲੈ ਕੇ ਵਧੀ ਚਿੰਤਾ
ਗੈਂਗਸਟਰ ਵੱਲੋਂ ਅਮਿਤਾਬ ਬੱਚਨ ਅਤੇ ਅਭਿਸ਼ੇਕ ਬੱਚਨ ਦੋਵਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੇ ਜਾਣ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਧਮਕੀ ਐਸੇ ਸਮੇਂ ਸਾਹਮਣੇ ਆਈ ਹੈ, ਜਦੋਂ ਅਮਿਤਾਬ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਕਥਿਤ ਯੋਜਨਾ ਨੂੰ ਲੈ ਕੇ ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
Amitabh And Abhishek Bachchan Receive Death Threats