ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗੁਰਦਾਸ ਮਾਨ ਨੇ ਕੀਤਾ ਨਵੇਂ ਗਾਣੇ ਦਾ ਐਲਾਨ

Gurdas-maan-announced-a-new-song


Lptv / Chandigarh

 ਗੁਰਦਾਸ ਮਾਨ ਨੂੰ ਪੰਜਾਬੀ ਇੰਡਸਟਰੀ ਦਾ ਬਾਬਾ ਬੋਹੜ ਕਿਹਾ ਜਾਂਦਾ ਹੈ। ਉਹ ਪਿਛਲੇ ਤਕਰੀਬਨ 4 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਹਾਲ ਹੀ 'ਚ ਗੁਰਦਾਸ ਮਾਨ ਦਾ ਗਾਣਾ 'ਚਿੰਤਾ ਨਾ ਕਰ ਯਾਰ' ਰਿਲੀਜ਼ ਹੋਇਆ ਸੀ। ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। 
ਹੁਣ ਗੁਰਦਾਸ ਮਾਨ ਨੇ ਨਵੇਂ ਗਾਣੇ ਦਾ ਐਲਾਨ ਵੀ ਕਰ ਦਿੱਤਾ ਹੈ। ਦਰਅਸਲ, ਹਾਲ ਹੀ 'ਚ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਿਿਖਿਆ, 'ਇੱਕ ਨਵਾਂ ਖਿਆਲ ਸ਼ਾਇਦ ਇੱਕ ਨਵੇਂ ਗੀਤ 'ਚ ਤਬਦੀਲ ਹੋ ਜਾਵੇ।' ਫੈਨਜ਼ ਗੁਰਦਾਸ ਮਾਨ ਦੀ ਇਸ ਪੋਸਟ ਤੋਂ ਬਾਅਦ ਕਾਫੀ ਐਕਸਾਇਟਡ ਨਜ਼ਰ ਆ ਰਹੇ ਹਨ।
ਗੁਰਦਾਸ ਮਾਨ ਹਾਲ ਹੀ 'ਚ ਕਾਫੀ ਜ਼ਿਆਦਾ ਸੁਰਖੀਆਂ 'ਚ ਰਹੇ ਸੀ। ਗਾਇਕ ਦੇ ਘਰ ਹਾਲ ਹੀ 'ਚ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੇ ਬੇਟੇ ਗੁਰਿੱਕ ਮਾਨ ਦੇ ਘਰ ਪੁੱਤਰ ਦਾ ਜਨਮ ਹੋਇਆ ਹੈ। ਇਸ ਤੋਂ ਇਲਾਵਾ ਗੁਰਦਾਸ ਮਾਨ ਦਾ ਗਾਣਾ 'ਚਿੰਤਾ ਨਾ ਕਰ ਯਾਰ' ਵੀ ਇਸੇ ਸਾਲ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਗੁਰਦਾਸ ਨੇ ਹਾਲ ਹੀ 'ਚ ਦਿਲਜੀਤ ਦੋਸਾਂਝ ਨਾਲ ਆਪਣੇ ਪੁਰਾਣੇ ਸਦਾਬਹਾਰ ਗਾਣੇ 'ਛੱਲਾ' ਨੂੰ ਰੀਕ੍ਰਿਏਟ ਕੀਤਾ ਸੀ। ਇਸ ਗਾਣੇ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਦਿਲਜੀਤ ਤੇ ਗੁਰਦਾਸ ਮਾਨ ਦੀ ਜੋੜੀ ਨੇ ਇੱਕ ਫਿਰ ਤੋਂ ਕਮਾਲ ਕਰ ਦਿੱਤਾ ਹੈ।

Gurdas maan announced a new song


Popular Posts
Just Now