ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ ਕ੍ਰਿਕਟ: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ

ਜੂਨ 84 ਦੇ ਘੱਲੂਘਾਰੇ ਹਫ਼ਤੇ ਸਬੰਧੀ ਸਿੱਧੂ ਮੂਸੇਵਾਲਾ ਨੇ ਲਿਆ ਵੱਡਾ ਫੈਸਲਾ

ਜੂਨ 84 ਦੇ ਘੱਲੂਘਾਰੇ ਹਫ਼ਤੇ ਸਬੰਧੀ ਸਿੱਧੂ ਮੂਸੇਵਾਲਾ ਨੇ ਲਿਆ ਵੱਡਾ ਫੈਸ


LPTV / Chandigarh

ਚੰਡੀਗੜ੍ਹ, 2 ਜੂਨ 2021- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੀ ਐਲਬਮ ‘ਮੂਸਟੇਪ’ ਕਾਰਨ ਇਨ੍ਹੀਂ ਦਿਨੀਂ ਕਾਫੀ ਸੁਰਖ਼ੀਆਂ ’ਚ ਹਨ। ਇਕ ਤੋਂ ਬਾਅਦ ਇਕ ਸਿੱਧੂ ਦੇ ਗੀਤ ਰਿਲੀਜ਼ ਹੋ ਰਹੇ ਹਨ ਤੇ ਚਰਚਾ ਦਾ ਵਿਸ਼ਾ ਵੀ ਬਣ ਰਹੇ ਹੁਣ 1 ਜੂਨ ਤੋਂ ਲੈ ਕੇ 6 ਜੂਨ ਤਕ ਰਿਲੀਜ਼ ਹੋਣ ਵਾਲੇ ਗੀਤਾਂ ’ਤੇ ਸਿੱਧੂ ਨੇ ਰੋਕ ਲਗਾ ਦਿੱਤੀ ਹੈ। ਇਸ ਪਿੱਛੇ ਦੀ ਵਜ੍ਹਾ ਸਿੱਧੂ ਮੂਸੇ ਵਾਲਾ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

ਸਿੱਧੂ ਮੂਸੇ ਵਾਲਾ ਨੇ ਆਪਣੀ ਪੋਸਟ ’ਚ ਲਿਖਿਆ, ‘ਜੂਨ 84 ਦੇ ਘੱਲੂਘਾਰੇ ਨੂੰ ਨਤਮਸਤਕ ਹੁੰਦਿਆਂ ਅਸੀਂ ‘ਮੂਸਟੇਪ’ ’ਚੋਂ ਆਪਣੇ ਗੀਤ, ਜੋ 1 ਜੂਨ ਤੋਂ 6 ਜੂਨ ਤਕ ਰਿਲੀਜ਼ ਕਰਨੇ ਸੀ, ਉਨ੍ਹਾਂ ਦੀ ਤਾਰੀਖ਼ ਅੱਗੇ ਪਾ ਦਿੱਤੀ ਹੈ।’ਸਿੱਧੂ ਨੇ ਅੱਗੇ ਲਿਖਿਆ, ‘ਜੂਨ 84 ਸਾਡੇ ਲਈ ਨਾ ਭੁੱਲਣਯੋਗ ਸਾਕਾ ਹੈ, ਇਨ੍ਹਾਂ ਦਿਨਾਂ ’ਚ ਆਓ ਕੌਮ ਦੀ ਚੜ੍ਹਦੀ ਕਲਾ ਲਈ ਸਰਬੱਤ ਦੇ ਭਲੇ ਲਈ ਅਰਦਾਸ ਕਰੀਏ ਤੇ ਤੀਜੇ ਘੱਲੂਘਾਰੇ ’ਚ ਸ਼ਹੀਦੀਆਂ ਪਾਏ ਯੌਧਿਆਂ ਨੂੰ ਸੀਸ ਝੁਕਾਈਏ।’

ਤੁਹਾਨੂੰ ਦੱਸ ਦੇਈਏ ਕਿ ਹੁਣ ਤਕ ਸਿੱਧੂ ਮੂਸੇ ਵਾਲਾ ਦੀ ਐਲਬਮ ਦੇ ਜਿੰਨੇ ਵੀ ਗੀਤ ਰਿਲੀਜ਼ ਹੋਏ ਹਨ, ਉਨ੍ਹਾਂ ਸਭ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸਿੱਧੂ ਦੇ ਗੀਤ ਸਿਰਫ ਭਾਰਤ ਹੀ ਨਹੀਂ, ਸਗੋਂ ਵਿਦੇਸ਼ਾਂ ਦੀ ਵੀ ਟਰੈਂਡਿੰਗ ਲਿਸਟ ’ਚ ਸ਼ੁਮਾਰ ਹਨ।

Sidhu Moosewala took a big decision regarding the Ghallughara week of June 84


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now