ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

ਪੰਜਾਬ ਸਰਕਾਰ ਹੁਣ 385 ਦੇ ਕਰੀਬ ਸਰਕਾਰੀ ਇਮਾਰਤਾਂ 'ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

July 10, 2025 / Punjab
The-Punjab-Government-Will-Now-E

ਪੰਜਾਬ ,10 ਜੁਲਾਈ 2025 : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਦੀ ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਭਰ ਵਿੱਚ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ 30 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ।

ਸ੍ਰੀ ਅਮਨ ਅਰੋੜਾ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਵੱਲੋਂ ਚਲਾਏ ਜਾ ਰਹੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੇਡਾ ਦੇ ਚੇਅਰਪਰਸਨ ਡਾ. ਸੁਖਚੈਨ ਗੋਗੀ ਅਤੇ ਪ੍ਰਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ।

ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਿਸ ਨਾਲ ਇਸ ਵੱਕਾਰੀ ਪ੍ਰਾਜੈਕਟ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਦੱਸ ਦੇਈਏ ਕਿ ਇਸ ਪ੍ਰਾਜੈਕਟ ਅਧੀਨ ਸਿਹਤ ਤੇ ਪਰਿਵਾਰ ਭਲਾਈ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਟਰਾਂਸਪੋਰਟ, ਖੇਤੀਬਾੜੀ ਤੇ ਕਿਸਾਨ ਭਲਾਈ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਗ੍ਰਹਿ ਮਾਮਲੇ ਤੇ ਨਿਆਂ, ਮੈਡੀਕਲ ਸਿੱਖਿਆ ਅਤੇ ਖੋਜ, ਸਥਾਨਕ ਸਰਕਾਰਾਂ ਅਤੇ ਜਲ ਸਰੋਤ ਵਿਭਾਗ ਸਮੇਤ 25 ਪ੍ਰਮੁੱਖ ਵਿਭਾਗਾਂ ਦੀਆਂ  ਇਮਾਰਤਾਂ 'ਤੇ ਸੂਰਜੀ ਊਰਜਾ ਪਲਾਂਟ ਲਗਾਏ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਪਿਛਲੇ ਤਿੰਨ ਸਾਲਾਂ ਵਿੱਚ ਨਵਿਆਉਣਯੋਗ ਊਰਜਾ ਵਿੱਚ ਪ੍ਰਭਾਵਸ਼ਾਲੀ ਪ੍ਰਗਤੀ ਦਰਜ ਕੀਤੀ ਹੈ ਜਿਸ ਤਹਿਤ 1098 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ 7.7 ਮੈਗਾਵਾਟ ਸਮੂਹਿਕ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਲਗਾਏ ਗਏ ਹਨ, ਜੋ ਸਥਾਈ ਊਰਜਾ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਥਿਰਤਾ, ਵਾਤਾਵਰਣ ਸੰਭਾਲ ਅਤੇ ਵਿੱਤੀ ਸੂਝ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਕੇ ਸੂਬੇ ਦਾ ਉਦੇਸ਼ ਕਾਰਬਨ ਨੂੰ ਘਟਾਉਣਾ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਘਟਾਉਣਾ ਅਤੇ ਆਪਣੇ ਨਾਗਰਿਕਾਂ ਲਈ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਨੂੰ ਕੁਦਰਤੀ ਅਤੇ ਵਧੇਰੇ ਊਰਜਾ-ਕੁਸ਼ਲ ਸੂਬਾ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਮੀਟਿੰਗ ਦੌਰਾਨ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੁਦਰਤੀ ਊਰਜਾ ਉਤਪਾਦਨ ਨੂੰ ਹੋਰ ਵਧਾਉਣ ਦੇ ਢੰਗ-ਤਰੀਕਿਆਂ ਦੀ ਪੜਚੋਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਪੇਡਾ ਦੀ ਸੀ.ਈ.ਓ. ਮਿਸ. ਨੀਲਿਮਾ, ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Read More :  ਵਿਧਾਇਕ ਜੌੜਾਮਾਜਰਾ ਨੇ SC ਭਾਈਚਾਰੇ ਦੇ ਲਾਭਪਾਤਰੀਆਂ ਨੂੰ 1.36 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਵੰਡੇ ਸਰਟੀਫ਼ਿਕੇਟ


Powered by Froala Editor

The Punjab Government Will Now Establish Solar Power Plants With A Capacity Of 30 Megawatts At Around 385 Government Buildings

Recommended News
Popular Posts
Just Now