ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

Good News - Comedian ਭਾਰਤੀ ਸਿੰਘ ਮੁੜ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ

Good News - Comedian ਭਾਰਤੀ ਸਿੰਘ ਮੁੜ ਬਣੀ ਮਾਂ, ਬੇਟੇ ਨੂੰ ਦਿੱਤਾ


Mumbai

Good News : Comedian ਭਾਰਤੀ ਸਿੰਘ ਮੁੜ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ

ਮੁੰਬਈ, 19 ਦਸੰਬਰ: ਮਸ਼ਹੂਰ ਕੌਮਡੀਅਨ ਅਤੇ ਟੀਵੀ ਐਂਕਰ ਭਾਰਤੀ ਸਿੰਘ ਦੇ ਘਰ ਇੱਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਭਾਰਤੀ ਨੇ ਸ਼ੁੱਕਰਵਾਰ ਸਵੇਰੇ ਇੱਕ ਸਿਹਤਮੰਦ ਬੇਟੇ ਨੂੰ ਜਨਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਡਿਲੀਵਰੀ ਤੋਂ ਪਹਿਲਾਂ ਭਾਰਤੀ ਆਪਣੇ ਲੋਕਪ੍ਰਿਯ ਟੀਵੀ ਸ਼ੋਅ ‘ਲਾਫਟਰ ਸ਼ੈਫਸ’ ਦੀ ਸ਼ੂਟਿੰਗ ਲਈ ਸੈਟ ‘ਤੇ ਜਾਣ ਵਾਲੀ ਸੀ, ਪਰ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਡਾਕਟਰਾਂ ਦੀ ਨਿਗਰਾਨੀ ਹੇਠ ਭਾਰਤੀ ਦੀ ਡਿਲੀਵਰੀ ਕਰਵਾਈ ਗਈ, ਜਿਸ ਦੌਰਾਨ ਉਨ੍ਹਾਂ ਨੇ ਪੁੱਤਰ ਨੂੰ ਜਨਮ ਦਿੱਤਾ। ਹਸਪਤਾਲ ਸੂਤਰਾਂ ਮੁਤਾਬਕ ਮਾਂ ਅਤੇ ਬੱਚਾ ਦੋਵੇਂ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਦੂਜੀ ਵਾਰ ਮਾਤਾ-ਪਿਤਾ ਬਣੇ ਭਾਰਤੀ ਅਤੇ ਹਰਸ਼

ਪਹਿਲਾਂ ਹੀ ਬੇਟੇ ਗੋਲਾ ਦੇ ਮਾਤਾ-ਪਿਤਾ ਰਹੇ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਹੁਣ ਦੂਜੀ ਵਾਰ ਮਾਪੇ ਬਣ ਗਏ ਹਨ। ਡਿਲੀਵਰੀ ਦੇ ਸਮੇਂ ਭਾਰਤੀ ਦੇ ਪਤੀ ਹਰਸ਼ ਲਿੰਬਾਚੀਆ ਉਨ੍ਹਾਂ ਦੇ ਨਾਲ ਮੌਜੂਦ ਰਹੇ। ਹਰਸ਼ ਪੇਸ਼ੇ ਨਾਲ ਲੇਖਕ ਅਤੇ ਪ੍ਰੋਡਿਊਸਰ ਹਨ ਅਤੇ ਉਨ੍ਹਾਂ ਨੇ ਇਸ ਮੁਸ਼ਕਲ ਸਮੇਂ ਦੌਰਾਨ ਭਾਰਤੀ ਦਾ ਪੂਰਾ ਸਾਥ ਦਿੱਤਾ।

ਕਰੀਬੀ ਲੋਕਾਂ ਮੁਤਾਬਕ, ਜਿਵੇਂ ਹੀ ਬੱਚੇ ਦੇ ਜਨਮ ਦੀ ਖ਼ਬਰ ਪਰਿਵਾਰ ਅਤੇ ਦੋਸਤਾਂ ਤੱਕ ਪਹੁੰਚੀ, ਸਾਰੇ ਖੁਸ਼ੀ ਨਾਲ ਝੂਮ ਉਠੇ। ਹਾਲਾਂਕਿ, ਪਰਿਵਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਂ ਤਸਵੀਰ ਜਾਰੀ ਨਹੀਂ ਕੀਤੀ ਗਈ ਹੈ।

ਸਵਿਟਜ਼ਰਲੈਂਡ ਤੋਂ ਦਿੱਤੀ ਸੀ ਦੂਜੀ ਪ੍ਰੇਗਨੈਂਸੀ ਦੀ ਖ਼ਬਰ

ਕੁਝ ਸਮਾਂ ਪਹਿਲਾਂ ਭਾਰਤੀ ਅਤੇ ਹਰਸ਼ ਨੇ ਆਪਣੀ ਦੂਜੀ ਪ੍ਰੇਗਨੈਂਸੀ ਦੀ ਜਾਣਕਾਰੀ ਫੈਨਜ਼ ਨਾਲ ਸਾਂਝੀ ਕੀਤੀ ਸੀ। ਦੋਵੇਂ ਨੇ ਸਵਿਟਜ਼ਰਲੈਂਡ ਦੇ ਫੈਮਿਲੀ ਵੇਕੇਸ਼ਨ ਦੌਰਾਨ ਇਹ ਖੁਸ਼ਖਬਰੀ ਦਿੱਤੀ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈਆਂ ਸਨ।

ਮੈਟਰਨਿਟੀ ਫੋਟੋਸ਼ੂਟ ਵੀ ਆਇਆ ਸੀ ਚਰਚਾ ‘ਚ

ਡਿਲੀਵਰੀ ਤੋਂ ਕੁਝ ਹਫ਼ਤੇ ਪਹਿਲਾਂ ਭਾਰਤੀ ਸਿੰਘ ਨੇ ਆਪਣਾ ਮੈਟਰਨਿਟੀ ਫੋਟੋਸ਼ੂਟ ਵੀ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਸੀ। ਨੀਲੇ ਰੰਗ ਦੇ ਸਿਲਕ ਗਾਊਨ ਵਿੱਚ ਭਾਰਤੀ ਕਾਫ਼ੀ ਆਤਮਵਿਸ਼ਵਾਸੀ ਅਤੇ ਖੁਸ਼ ਨਜ਼ਰ ਆਈ ਸੀ। ਉਨ੍ਹਾਂ ਨੇ ਤਸਵੀਰਾਂ ਨਾਲ ਮਜ਼ਾਕੀਆ ਅੰਦਾਜ਼ ਵਿੱਚ ਕੈਪਸ਼ਨ ਵੀ ਲਿਖਿਆ ਸੀ, ਜਿਸ ਨਾਲ ਇਹ ਸਾਫ਼ ਹੋ ਗਿਆ ਸੀ ਕਿ ਉਹ ਇਸ ਨਵੇਂ ਸਫ਼ਰ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹਨ।

ਮਾਂ ਬਣ ਕੇ ਵੀ ਕੰਮ ਨਾਲ ਜੁੜੀ ਰਹੀ ਭਾਰਤੀ

ਭਾਰਤੀ ਸਿੰਘ ਟੀਵੀ ਇੰਡਸਟਰੀ ਦਾ ਇੱਕ ਵੱਡਾ ਨਾਮ ਹਨ। ਆਪਣੀ ਕਾਮੇਡੀ ਟਾਈਮਿੰਗ ਅਤੇ ਨਿਡਰ ਅੰਦਾਜ਼ ਨਾਲ ਉਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ ਵਿੱਚ ਖ਼ਾਸ ਥਾਂ ਬਣਾਈ ਹੈ। ਮਾਂ ਬਣਨ ਦੇ ਬਾਵਜੂਦ ਭਾਰਤੀ ਲਗਾਤਾਰ ਕੰਮ ਕਰਦੀ ਰਹੀ ਅਤੇ ਪ੍ਰੇਗਨੈਂਸੀ ਦੌਰਾਨ ਵੀ ਸ਼ੂਟਿੰਗ ਕਰਦੀ ਨਜ਼ਰ ਆਈ। ਇਸੀ ਕਾਰਨ ਸੈਟ ਜਾਣ ਤੋਂ ਪਹਿਲਾਂ ਅਚਾਨਕ ਹਸਪਤਾਲ ਪਹੁੰਚਣ ਦੀ ਖ਼ਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ।

ਫਿਲਹਾਲ, ਫੈਨਜ਼ ਅਤੇ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ਰਾਹੀਂ ਭਾਰਤੀ ਅਤੇ ਹਰਸ਼ ਨੂੰ ਵਧਾਈਆਂ ਦੇ ਰਹੇ ਹਨ। ਸਭ ਨੂੰ ਹੁਣ ਉਸ ਪਲ ਦਾ ਇੰਤਜ਼ਾਰ ਹੈ, ਜਦੋਂ ਦੋਵੇਂ ਆਪਣੇ ਨੰਨੇ ਮਹਿਮਾਨ ਦੀ ਪਹਿਲੀ ਝਲਕ ਸਾਂਝੀ ਕਰਨਗੇ।

Good News Comedian Bharti Singh Becomes A Mother Again Gives Birth To A Son


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now