ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ
July 25, 2026
-Dastaar-Creates-A-Buzz-In-The-U

ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ



ਦਰਸ਼ਕਾਂ ਨੇ ਕੀਤੀ ਭਰਪੂਰ ਸ਼ਲਾਘਾ, ਪਰਿਵਾਰਾਂ ਨੂੰ ਬੱਚਿਆਂ ਸਮੇਤ ਸਿਨੇਮਾਘਰਾਂ ਵਿੱਚ ਫ਼ਿਲਮ ਦੇਖਣ ਦੀ ਅਪੀਲ


ਫੈਡਰਲ ਵੇਅ, ਵਾਸ਼ਿੰਗਟਨ (ਗੁਰਪ੍ਰੀਤ ਸਿੰਘ ਧੰਜੂ )ਨਵੀਂ ਪੰਜਾਬੀ ਫ਼ਿਲਮ ‘ਦਸਤਾਰ’ ਨੂੰ ਸਿਆਟਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫੈਡਰਲ ਵੇਅ ਦੇCentury Theatres ਵਿੱਚ ਫ਼ਿਲਮ ਦੇ ਸ਼ੋਅ ਹਾਊਸਫੁੱਲ ਚੱਲ ਰਹੇ ਹਨ ਅਤੇ ਦਰਸ਼ਕ ਵੱਡੀ ਗਿਣਤੀ ਵਿੱਚ ਸਿਨੇਮਾਘਰਾਂ ਦਾ ਰੁਖ ਕਰ ਰਹੇ ਹਨ।


ਫ਼ਿਲਮ ਦੇਖਣ ਪਹੁੰਚੇ ਦਰਸ਼ਕਾਂ ਨੇ ਇਸ ਦੀ ਕਹਾਣੀ, ਸੰਦੇਸ਼ ਅਤੇ ਸ਼ਾਨਦਾਰ ਅਦਾਕਾਰੀ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ‘ਦਸਤਾਰ’ ਸਿਰਫ਼ ਮਨੋਰੰਜਨ ਨਹੀਂ, ਸਗੋਂ ਸਿੱਖ ਵਿਰਾਸਤ, ਦਸਤਾਰ ਦੀ ਮਹੱਤਤਾ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਵਾਲੀ ਇੱਕ ਪ੍ਰਭਾਵਸ਼ਾਲੀ ਫ਼ਿਲਮ ਹੈ।


ਦਰਸ਼ਕਾਂ ਨੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਖ਼ਾਸ ਕਰਕੇ ਬੱਚਿਆਂ ਨੂੰ ਨਾਲ ਲੈ ਕੇ ਇਹ ਫ਼ਿਲਮ ਜ਼ਰੂਰ ਦੇਖਣ, ਤਾਂ ਜੋ ਨਵੀਂ ਪੀੜ੍ਹੀ ਨੂੰ ਦਸਤਾਰ ਦੇ ਸਤਿਕਾਰ, ਇਤਿਹਾਸ ਅਤੇ ਇਸ ਦੇ ਅਸਲ ਮਹੱਤਵ ਬਾਰੇ ਜਾਣਕਾਰੀ ਮਿਲ ਸਕੇ।


ਇਸ ਮੌਕੇ ਫ਼ਿਲਮ ਦੇ ਮੁੱਖ ਅਦਾਕਾਰ ਅਮਨ ਧਾਰੀਵਾਲ ਨੇ ਸਿਆਟਲ ਵਾਸੀਆਂ ਅਤੇ ਸਮੂਹ ਦਰਸ਼ਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਮਿਲ ਰਿਹਾ ਪਿਆਰ ਅਤੇ ਸਮਰਥਨ ਪੂਰੀ ਟੀਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਿਨੇਮਾਘਰਾਂ ਵਿੱਚ ਜਾ ਕੇ ‘ਦਸਤਾਰ’ ਫ਼ਿਲਮ ਦੇਖਣ ਅਤੇ ਇਸ ਦੇ ਸੰਦੇਸ਼ ਨੂੰ ਹੋਰ ਲੋਕਾਂ ਤੱਕ ਪਹੁੰਚਾਉਣ।


ਸਿਆਟਲ ਖੇਤਰ ਵਿੱਚ ਮਿਲ ਰਿਹਾ ਇਹ ਭਰਵਾਂ ਹੁੰਗਾਰਾ ਸਾਬਤ ਕਰਦਾ ਹੈ ਕਿ ਪੰਜਾਬੀ ਭਾਈਚਾਰਾ ਆਪਣੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨਾਲ ਜੁੜੀਆਂ ਫ਼ਿਲਮਾਂ ਨੂੰ ਹਮੇਸ਼ਾ ਦਿਲੋਂ ਸਵੀਕਾਰ ਕਰਦਾ ਹੈ।

Dastaar Creates A Buzz In The U S

local advertisement banners
Comments


Recommended News
Popular Posts
Just Now