ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ

ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ


ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ



ਦਰਸ਼ਕਾਂ ਨੇ ਕੀਤੀ ਭਰਪੂਰ ਸ਼ਲਾਘਾ, ਪਰਿਵਾਰਾਂ ਨੂੰ ਬੱਚਿਆਂ ਸਮੇਤ ਸਿਨੇਮਾਘਰਾਂ ਵਿੱਚ ਫ਼ਿਲਮ ਦੇਖਣ ਦੀ ਅਪੀਲ


ਫੈਡਰਲ ਵੇਅ, ਵਾਸ਼ਿੰਗਟਨ (ਗੁਰਪ੍ਰੀਤ ਸਿੰਘ ਧੰਜੂ )ਨਵੀਂ ਪੰਜਾਬੀ ਫ਼ਿਲਮ ‘ਦਸਤਾਰ’ ਨੂੰ ਸਿਆਟਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫੈਡਰਲ ਵੇਅ ਦੇ Century Theatres ਵਿੱਚ ਫ਼ਿਲਮ ਦੇ ਸ਼ੋਅ ਹਾਊਸਫੁੱਲ ਚੱਲ ਰਹੇ ਹਨ ਅਤੇ ਦਰਸ਼ਕ ਵੱਡੀ ਗਿਣਤੀ ਵਿੱਚ ਸਿਨੇਮਾਘਰਾਂ ਦਾ ਰੁਖ ਕਰ ਰਹੇ ਹਨ।


ਫ਼ਿਲਮ ਦੇਖਣ ਪਹੁੰਚੇ ਦਰਸ਼ਕਾਂ ਨੇ ਇਸ ਦੀ ਕਹਾਣੀ, ਸੰਦੇਸ਼ ਅਤੇ ਸ਼ਾਨਦਾਰ ਅਦਾਕਾਰੀ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ‘ਦਸਤਾਰ’ ਸਿਰਫ਼ ਮਨੋਰੰਜਨ ਨਹੀਂ, ਸਗੋਂ ਸਿੱਖ ਵਿਰਾਸਤ, ਦਸਤਾਰ ਦੀ ਮਹੱਤਤਾ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਵਾਲੀ ਇੱਕ ਪ੍ਰਭਾਵਸ਼ਾਲੀ ਫ਼ਿਲਮ ਹੈ।


ਦਰਸ਼ਕਾਂ ਨੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਖ਼ਾਸ ਕਰਕੇ ਬੱਚਿਆਂ ਨੂੰ ਨਾਲ ਲੈ ਕੇ ਇਹ ਫ਼ਿਲਮ ਜ਼ਰੂਰ ਦੇਖਣ, ਤਾਂ ਜੋ ਨਵੀਂ ਪੀੜ੍ਹੀ ਨੂੰ ਦਸਤਾਰ ਦੇ ਸਤਿਕਾਰ, ਇਤਿਹਾਸ ਅਤੇ ਇਸ ਦੇ ਅਸਲ ਮਹੱਤਵ ਬਾਰੇ ਜਾਣਕਾਰੀ ਮਿਲ ਸਕੇ।


ਇਸ ਮੌਕੇ ਫ਼ਿਲਮ ਦੇ ਮੁੱਖ ਅਦਾਕਾਰ ਅਮਨ ਧਾਰੀਵਾਲ ਨੇ ਸਿਆਟਲ ਵਾਸੀਆਂ ਅਤੇ ਸਮੂਹ ਦਰਸ਼ਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਮਿਲ ਰਿਹਾ ਪਿਆਰ ਅਤੇ ਸਮਰਥਨ ਪੂਰੀ ਟੀਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਿਨੇਮਾਘਰਾਂ ਵਿੱਚ ਜਾ ਕੇ ‘ਦਸਤਾਰ’ ਫ਼ਿਲਮ ਦੇਖਣ ਅਤੇ ਇਸ ਦੇ ਸੰਦੇਸ਼ ਨੂੰ ਹੋਰ ਲੋਕਾਂ ਤੱਕ ਪਹੁੰਚਾਉਣ।


ਸਿਆਟਲ ਖੇਤਰ ਵਿੱਚ ਮਿਲ ਰਿਹਾ ਇਹ ਭਰਵਾਂ ਹੁੰਗਾਰਾ ਸਾਬਤ ਕਰਦਾ ਹੈ ਕਿ ਪੰਜਾਬੀ ਭਾਈਚਾਰਾ ਆਪਣੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨਾਲ ਜੁੜੀਆਂ ਫ਼ਿਲਮਾਂ ਨੂੰ ਹਮੇਸ਼ਾ ਦਿਲੋਂ ਸਵੀਕਾਰ ਕਰਦਾ ਹੈ।

Dastaar Creates A Buzz In The U S


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now