ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਮੁੜ ਵਿਗੜੇ ਕੰਗਨਾ ਰਣੌਤ ਦੇ ਬੋਲ, ਗਾਂਧੀ ਜੀ ਬਾਰੇ ਦਿੱਤੀ ਵਿਵਾਦਤ ਟਿੱਪਣੀ

ਮੁੜ ਵਿਗੜੇ ਕੰਗਨਾ ਰਣੌਤ ਦੇ ਬੋਲ, ਗਾਂਧੀ ਜੀ ਬਾਰੇ ਦਿੱਤੀ ਵਿਵਾਦਤ ਟਿੱਪ


LPTV / Chandigarh

ਅਕਸਰ ਹੀ ਵਿਵਾਦਾਂ ਚ ਘਿਰੇ ਰਹਿਣ ਵਾਲੀ ਅਦਾਕਾਰਾ ਕੰਗਨਾ ਰਣੌਤ ਦੇ ਬੋਲ ਇਕ ਵਾਰ ਫਿਰ ਵਿਗੜ ਰਹੇ ਹਨ। ਇਸ ਵਾਰ ਕੰਗਨਾ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ 'ਤੇ ਨਿਸ਼ਾਨਾ ਸਾਧਿਆ ਹੈ।ਇੱਕ ਸੰਦੇਸ਼ ਵਿੱਚ ਕੰਗਨਾ ਨੇ ਲਿਖਿਆ, “ਤੁਸੀਂ ਜਾਂ ਤਾਂ ਗਾਂਧੀ ਦੇ ਪ੍ਰਸ਼ੰਸਕ ਹੋ ਸਕਦੇ ਹੋ ਜਾਂ ਨੇਤਾ ਜੀ ਦੇ ਸਮਰਥਕ ਹੋ ਸਕਦੇ ਹੋ। ਤੁਸੀਂ ਦੋਵੇਂ ਨਹੀਂ ਹੋ ਸਕਦੇ। ਚੁਣੋ ਅਤੇ ਫੈਸਲਾ ਕਰੋ।" ਇੰਸਟਾਗ੍ਰਾਮ ਸਟੋਰੀਜ਼ ਵਿੱਚ ਲਿਖੇ ਸੰਦੇਸ਼ ਵਿੱਚ, ਉਸਨੇ ਬਾਪੂ ਨੂੰ ਸੱਤਾ ਦਾ ਭੁੱਖਾ ਅਤੇ ਚਲਾਕ ਕਹਿਣ ਦੀ ਹਿੰਮਤ ਵੀ ਕੀਤੀ। ਹੁਣ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਇੱਕ ਕਾਂਗਰਸੀ ਆਗੂ ਵੱਲੋਂ ਕੰਗਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਕੰਗਨਾ ਨੇ ਲਿਖਿਆ- ''ਅਜ਼ਾਦੀ ਲਈ ਲੜਨ ਵਾਲਿਆਂ ਨੂੰ ਉਨ੍ਹਾਂ ਦੇ ਮਾਲਕਾਂ ਦੇ ਹਵਾਲੇ ਕਰ ਦਿੱਤਾ ਗਿਆ, ਜਿਨ੍ਹਾਂ 'ਚ ਜ਼ੁਲਮ ਕਰਨ ਵਾਲਿਆਂ ਨਾਲ ਲੜਨ ਦੀ ਨਾ ਤਾਂ ਹਿੰਮਤ ਸੀ ਅਤੇ ਨਾ ਹੀ ਖੂਨ 'ਚ ਉਬਾਲ। ਇਹ ਸੱਤਾ ਦੇ ਭੁੱਖੇ ਅਤੇ ਚਲਾਕ ਲੋਕ ਸੀ। ਉਨ੍ਹਾਂ ਨੇ ਹੀ ਸਾਨੂੰ ਸਿਖਾਇਆ ਸੀ ਕਿ ਜੇਕਰ ਕੋਈ ਤੁਹਾਡੀ ਇੱਕ ਗੱਲ੍ਹ 'ਤੇ ਥੱਪੜ ਮਾਰੇ ਤਾਂ ਦੂਜੀ ਗੱਲ ਉਸ ਦੇ ਸਾਹਮਣੇ ਕਰ ਦਿਓ, ਇਸ ਤਰ੍ਹਾਂ ਤੁਹਾਨੂੰ ਆਜ਼ਾਦੀ ਮਿਲੇਗੀ। ਇਸ ਤਰ੍ਹਾਂ ਆਜ਼ਾਦੀ ਹੀ ਨਹੀਂ, ਸਿਰਫ਼ ਭੀਖ ਮਿਲਦੀ ਹੈ। ਸਮਝਦਾਰੀ ਨਾਲ ਆਪਣੇ ਹੀਰੋ ਦੀ ਚੋਣ ਕਰੋ।"

ਆਪਣੀ ਦੂਜੀ ਪੋਸਟ 'ਚ ਕੰਗਨਾ ਰਣੌਤ ਨੇ ਲੋਕਾਂ ਨੂੰ ਇਤਿਹਾਸ ਬਾਰੇ ਜਾਣਨਾ ਸਿਖਾਉਂਦੇ ਹੋਏ ਲਿਖਿਆ ਕਿ ਗਾਂਧੀ ਜੀ ਚਾਹੁੰਦੇ ਸੀ ਕਿ ਭਗਤ ਸਿੰਘ ਨੂੰ ਫਾਂਸੀ ਦਿੱਤੀ ਜਾਵੇ। ਕੰਗਨਾ ਨੇ ਲਿਖਿਆ, ''ਗਾਂਧੀ ਨੇ ਕਦੇ ਵੀ ਭਗਤ ਸਿੰਘ ਅਤੇ ਨੇਤਾ ਜੀ ਦਾ ਸਮਰਥਨ ਨਹੀਂ ਕੀਤਾ। ਬਹੁਤ ਸਾਰੇ ਸਬੂਤ ਹਨ ਜੋ ਦਰਸਾਉਂਦੇ ਹਨ ਕਿ ਗਾਂਧੀ ਜੀ ਚਾਹੁੰਦੇ ਸੀ ਕਿ ਭਗਤ ਸਿੰਘ ਨੂੰ ਫਾਂਸੀ ਦਿੱਤੀ ਜਾਵੇ। ਇਸ ਲਈ ਤੁਹਾਨੂੰ ਇਹ ਚੁਣਨਾ ਪਵੇਗਾ ਕਿ ਤੁਸੀਂ ਕਿਸ ਦਾ ਸਮਰਥਨ ਕਰਦੇ ਹੋ, ਕਿਉਂਕਿ ਹਰ ਸਾਲ ਉਨ੍ਹਾਂ ਦੇ ਜਨਮਦਿਨ 'ਤੇ ਉਨ੍ਹਾਂ ਸਾਰਿਆਂ ਨੂੰ ਆਪਣੀਆਂ ਯਾਦਾਂ ਵਿੱਚ ਰੱਖਣਾ ਅਤੇ ਉਨ੍ਹਾਂ ਨੂੰ ਯਾਦ ਕਰਨਾ ਕਾਫ਼ੀ ਨਹੀਂ ਹੈ। ਇਮਾਨਦਾਰੀ ਨਾਲ ਕਹਾਂ ਤਾਂ ਇਹ ਸਿਰਫ ਮੂਰਖਤਾ ਹੀ ਨਹੀਂ ਸਗੋਂ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਅਤੇ ਸਤਹੀ ਹੈ। ਲੋਕਾਂ ਨੂੰ ਆਪਣੇ ਇਤਿਹਾਸ ਅਤੇ ਆਪਣੇ ਨਾਇਕਾਂ ਨੂੰ ਜਾਣਨਾ ਚਾਹੀਦਾ ਹੈ।"

Kangana Ranauts controversial comment about Gandhiji


Popular Posts
Just Now