Covid-19 in India Update - ਕੋਰੋਨਾ ਦੇ 21 ਹਜ਼ਾਰ ਤੋਂ ਵੱਧ ਮਾਮਲੇ ਮਿਲੇ, ਐਕਟਿਵ ਕੇਸ ਡੇਢ ਲੱਖ ਤੋਂ ਹੋਏ ਪਾਰ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਵੈੱਬ ਡੈਸਕ : ਦੇਸ਼ 'ਚ ਕੋਰੋਨਾ ਦੇ ਵੱਧ ਰਹੇ ਅੰਕੜਿਆਂ ਨੇ ਸਿਹਤ ਵਿਭਾਗ ਤੋਂ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸ਼ਨੀਵਾਰ ਨੂੰ ਲਗਾਤਾਰ ਤੀਜੇ ਦਿਨ ਕੋਰੋਨਾ ਵਾਇਰਸ ਦੇ 21 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਵਿੱਚ ਕੋਵਿਡ-19 ਦੇ 21,411 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਹ ਅੰਕੜੇ ਸ਼ੁੱਕਰਵਾਰ ਦੇ ਮੁਕਾਬਲੇ ਥੋੜ੍ਹਾ ਘੱਟ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 67 ਹੋਰ ਕੋਰੋਨਾ ਸੰਕਰਮਿਤ ਮਰੀਜ਼ਾਂ ਨੇ ਆਪਣੀ ਜਾਨ ਗਵਾਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਡੇਢ ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ।ਕੋਰੋਨਾ ਐਕਟਿਵ ਕੇਸ 1,50,100 ਤੱਕ ਪਹੁੰਚ ਗਏ ਹਨ। ਇਸ ਦੇ ਨਾਲ ਹੀ 20 ਹਜ਼ਾਰ 726 ਮਰੀਜ਼ ਕੋਰੋਨਾ ਇਨਫੈਕਸ਼ਨ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਹੁੰਚ ਚੁੱਕੇ ਹਨ।
Covid 19 in India Update More than 21 thousand cases of Corona have been found active cases have crossed one and a half lakh