ਗੁਰਜੀਤ ਸਿੰਘ ਔਜਲਾ ਨੂੰ ਹੋਇਆ ਕੋਰੋਨਾ, ਸਾਰੇ ਪ੍ਰੋਗਰਾਮ ਕੀਤੇ ਰੱਦ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਅੰਮ੍ਰਿਤਸਰ : ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਔਜਲਾ ਪਿਛਲੇ ਦਿਨਾਂ ਤੋਂ ਖ਼ੁਸ਼ ਬਿਮਾਰ ਚੱਲ ਰਹੇ ਸਨ, ਜਿਸ 'ਚ ਉਨ੍ਹਾਂ ਨੇ ਡਾਕਟਰੀ ਜਾਂਚ ਤੇ ਕੋਰੋਨਾ ਦਾ ਟੈਸਟ ਕਰਾਇਆ, ਜਿਸ 'ਚ ਉਨ੍ਹਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੀਆਂ ਹਦਾਇਤਾਂ 'ਤੇ ਗੁਰਜੀਤ ਸਿੰਘ ਔਜਲਾ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ। ਇਸ ਦੇ ਚੱਲਦੇ ਗੁਰਜੀਤ ਸਿੰਘ ਔਜਲਾ ਨੇ ਆਪਣੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ।
Gurjit Singh Aujla got corona canceled all programs