Coronavirus Updates - ਦੇਸ਼ ਵਿਚ ਪਿਛਲੇ 24 ਘੰਟਿਆਂ 'ਚ 16,561 ਨਵੇਂ ਮਾਮਲੇ ਆਏ ਸਾਹਮਣੇ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ: ਦੇਸ਼ ਵਿਚ ਇਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16,561 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਬੀਤੇ 24 ਘੰਟਿਆਂ ਵਿੱਚ 18,053 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1,23, 535 ਹੋ ਗਈ ਹੈ।
ਦੱਸ ਦੇਈਏ ਕਿ ਬੀਤੇ ਦਿਨ ਦੇ ਮੁਕਾਬਲੇ ਕੋਰੋਨਾ ਕੇਸਾਂ ਵਿਚ ਲਗਭਗ 200 ਮਰੀਜ਼ਾਂ ਦਾ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ 11 ਅਗਸਤ ਨੂੰ ਦੇਸ਼ ਵਿਚ 16,299 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਪਹਿਲਾਂ 9 ਅਗਸਤ ਨੂੰ 12,751 ਮਾਮਲੇ, 8 ਅਗਸਤ ਨੂੰ 16,167 ਤੇ 7 ਅਗਸਤ ਨੂੰ 18,738 ਨਵੇਂ ਮਾਮਲੇ ਸਾਹਮਣੇ ਆਏ ਸਨ।
ਦੇਸ਼ ਦੀ ਰਾਜਧਾਨੀ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਦਿੱਲੀ ਵਿੱਚ 11 ਅਗਸਤ ਨੂੰ ਕੋਰੋਨਾ ਦੇ 2,726 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਸਿਹਤ ਵਿਭਾਗ ਦੇ ਅੰਕੜਿਆਂ ਨੂੰ ਦੇਖਿਆ ਜਾਵੇ ਤਾਂ ਦਿੱਲੀ ਵਿੱਚ ਅਗਸਤ ਦੇ ਮਹੀਨੇ ਸ਼ੁਰੂਆਤੀ 10 ਦਿਨਾਂ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ 19,760 ਮਾਮਲੇ ਸਾਹਮਣੇ ਆ ਚੁੱਕੇ ਹਨ।
Coronavirus Updates 16561 new cases have been reported in the country in the last 24 hours