ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਿਕਰਮ ਮਜੀਠੀਆ ਨੇ ਮੁੱਲਾਂਪੁਰ 'ਚ ਕੈਂਸਰ ਹਸਪਤਾਲ ਦੇ ਸ਼ੁਰੂ ਹੋਣ 'ਤੇ ਜਤਾਈ ਖੁਸ਼ੀ, ਕਹੀ ਇਹ ਗੱਲ

Bikram-Majithia-expressed-his-ha


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਹਨ। ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਕੈਂਸਰ ਨਾਲ ਜੂਝ ਰਹੇ ਪੰਜਾਬ ਦੇ ਮਾਲਵਾ ਖੇਤਰ ਲਈ ਇਹ ਹਸਪਤਾਲ ਵੱਡੀ ਰਾਹਤ ਸਾਬਤ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ,"ਸਮੂਹ ਪੰਜਾਬੀਆਂ ਨੂੰ ਅੱਜ ਉਸ ਸਪਨੇ ਦੇ ਪੂਰੇ ਹੋਣ ਦੀ ਵਧਾਈ, ਜਿਸ ਦੀ ਸ਼ੁਰੂਆਤ 30 ਦਸੰਬਰ 2013 ਵਿੱਚ ਹੋਮੀ ਭਾਭਾ ਕੈਂਸਰ ਰਿਸਰਚ ਸੈਂਟਰ ਦੇ ਰੂਪ ਵਿੱਚ ਉਸ ਸਮੇਂ ਦੀ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਕੀਤੀ ਗਈ ਸੀ।"
ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਵੱਲੋਂ ਅਨੇਕਾਂ ਵਿਸ਼ਵ -ਪੱਧਰੀ ਕੈਂਸਰ ਹਸਪਤਾਲਾਂ ਦਾ ਦੇਸ਼- ਵਿਦੇਸ਼ ਵਿੱਚ ਨਰੀਖਣ ਕਰਨ ਤੋਂ ਬਾਅਦ ਅਕਾਲੀ ਸਰਕਾਰ ਵੱਲੋਂ ਵਸਾਏ ਗਏ ਨਿਊ ਚੰਡੀਗੜ੍ਹ ਦੇ ਖੂਬਸੂਰਤ ਇਲਾਕੇ ਵਿੱਚ ਪੰਜਾਬ ਸਰਕਾਰ ਵੱਲੋਂ ਇਸ ਹਸਪਤਾਲ ਲਈ 50 ਏਕੜ ਜ਼ਮੀਨ ਅਲਾਟ ਕੀਤੀ ਗਈ। 30 ਦਸੰਬਰ 2013 ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਸੋਂ ਇਸ ਹਸਪਤਾਲ ਦਾ ਨੀਂਹ ਪੱਥਰ ਰਖਵਾਇਆ ਗਿਆ।
ਅਜੌਕੇ ਸਮੇਂ ਵਿੱਚ ਜਦੋਂ ਕੈਂਸਰ ਵਰਗੀ ਨਾਮੁਰਾਦ ਤੇ ਘਾਤਕ ਬਿਮਾਰੀ ਦਾ ਇਲਾਜ ਆਮ ਬੰਦੇ ਦੀ ਵਿੱਤ ਤੋਂ ਬਾਹਰ ਹੈ, ਅਜਿਹੇ ਸਮੇਂ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਸੁਪਨੇ ਮੁਤਾਬਕ ਇਹ ਹਸਪਤਾਲ ਪੰਜਾਬ ਅਤੇ ਇਸਦੇ ਨਾਲ ਲਗਦੇ ਸੂਬਿਆਂ ਦੇ ਮਰੀਜ਼ਾਂ ਨੂੰ ਸਸਤਾ, ਵਧੀਆ ਤੇ ਵਿਸ਼ਵ ਪੱਧਰੀ ਇਲਾਜ ਮੁਹੱਈਆ ਕਰਵਾਏਗਾ।

Bikram Majithia expressed his happiness on the opening of the cancer hospital in Mullanpur and said this


Popular Posts
Just Now