ਸਿਹਤ ਮੰਤਰੀ ਜੌੜੇਮਾਜਰਾ ਵੱਲੋਂ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫਤਰ ਦੀ ਅਚਨਚੇਤ ਚੈਕਿੰਗ
LPTV / Chandigarh
ਲਾਈਵ ਪੰਜਾਬੀ ਟੀਵੀ : ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜੇਮਾਜਰਾ ਨੇ ਸ਼ੁੱਕਰਵਾਰ ਸ਼ਾਮ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਡਾਕਟਰੀ ਸੇਵਾਵਾਂ ਲੈਣ ਦੌਰਾਨ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਮੰਤਰੀ ਨੇ ਵੱਖ-ਵੱਖ ਸ਼ਾਖਾਵਾਂ ਦੇ ਦਫਤਰਾਂ ਵਾਲੀ ਬਹੁ-ਮੰਜ਼ਿਲਾ ਇਮਾਰਤ ਦੇ ਹਰੇਕ ਕਮਰੇ ਦੀ ਨਿੱਜੀ ਤੌਰ ‘ਤੇ ਜਾਂਚ ਕੀਤੀ। ਉਨਾਂ ਦਫਤਰ ਦੇ ਕਰਮਚਾਰੀਆਂ/ਅਧਿਕਾਰੀਆਂ ਦੀਆਂ ਸੀਟਾਂ ‘ਤੇ ਉਨਾਂ ਦੀ ਹਾਜਰੀ ਵੀ ਚੈੱਕ ਕੀਤੀ। ਇਸ ਤੋਂ ਇਲਾਵਾ ਜਿਹੜੇ ਕਰਮਚਾਰੀ ਕਿਸੇ ਸਰਕਾਰੀ ਕੰਮ ਲਈ ਦੌਰੇ ‘ਤੇ ਗਏ ਸਨ, ਉਨਾਂ ਦੀ ਲੋਕੇਸ਼ਨ ਵੀ ਚੈੱਕ ਕੀਤੀ ਗਈ। ਸਿਹਤ ਮੰਤਰੀ ਵੱਲੋਂ ਦਫਤਰ ਵਿੱਚ ਮੁਲਾਜਮਾਂ ਦੀ ਹਾਜਰੀ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਸ. ਜੌੜਾਮਾਜਰਾ ਨੇ ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਤਾਂ ਜੋ ਆਮ ਲੋਕਾਂ ਨੂੰ ਨਾਗਰਿਕ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਜੌੜਾਮਾਜਰਾ ਨੇ ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਤਾਂ ਜੋ ਆਮ ਲੋਕਾਂ ਨੂੰ ਨਾਗਰਿਕ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
Unannounced inspection of the office of Director Medical Education and Research Department by Health Minister Joudemajra