ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਮਾਰਿਆ ਛਾਪਾ

ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਮਾਰਿਆ


LPTV / Chandigarh

ਪਟਿਆਲਾ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਛਾਪਾ ਮਾਰਿਆ। ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ ਹਸਪਤਾਲ ਵਿੱਚ ਸਹੂਲਤਾਂ ਬਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖ਼ਿੱਤੇ ਦੇ ਇਸ ਪ੍ਰਮੁੱਖ ਹਸਪਤਾਲ ਨੂੰ ਨਵਾਂ ਰੂਪ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਹਸਪਤਾਲ ਖਾਸ ਕਰਕੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕੇਂਦਰ ਬਿੰਦੂ ਵਜੋਂ ਕੰਮ ਕਰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਆਰੀ ਇਲਾਜ ਸਹੂਲਤਾਂ ਲਈ ਇਸ ਹਸਪਤਾਲ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਇੱਥੇ ਇਲਾਜ ਨਹੀਂ ਹੁੰਦਾ ਤਾਂ ਉਹ ਅੱਗੇ ਚੰਡੀਗੜ੍ਹ ਵਿਖੇ ਪੀ.ਜੀ.ਆਈ. ਵਿੱਚ ਚਲੇ ਜਾਂਦੇ ਹਨ, ਜਿਸ ਕਾਰਨ ਉੱਥੇ ਭਾਰੀ ਭੀੜ ਰਹਿੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਹਸਪਤਾਲ ਨੂੰ ਦੇਸ਼ ਦੇ ਸਭ ਤੋਂ ਵਧੀਆ ਹਸਪਤਾਲਾਂ ਵਿੱਚ ਤਬਦੀਲ ਕਰਨ ਲਈ ਮਨੁੱਖੀ ਸ਼ਕਤੀ ਅਤੇ ਬੁਨਿਆਦੀ ਢਾਂਚੇ ਵਿੱਚ ਕ੍ਰਮਵਾਰ ਲੋੜੀਂਦਾ ਵਾਧਾ ਤੇ ਸੁਧਾਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੱਖਾਂ ਲੋਕਾਂ ਲਈ ਆਸ ਦੀ ਕਿਰਨ ਹੈ ਅਤੇ ਇਸ ਨੂੰ ਵਿਸ਼ਵ ਪੱਧਰੀ ਹਸਪਤਾਲ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Chief Minister Mann raided Rajindra Hospital in Patiala


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now