ਮੰਤਰੀ ਜੌੜਾਮਾਜਰਾ ਹੋਏ ਸਖ਼ਤ ; ਸਿਹਤ ਵਿਭਾਗ ਦੀਆਂ ਖਸਤਾਹਾਲ ਇਮਾਰਤਾਂ ਨੂੰ ਢਾਹੁਣ ਦੇ ਦਿੱਤੇ ਨਿਰਦੇਸ਼
LPTV / Chandigarh
ਲਾਈਵ ਪੰਜਾਬੀ ਟੀਵੀ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਸਿਹਤ ਵਿਭਾਗ ਦੇ ਅਧੀਨ ਆਉਂਦੀਆਂ ਖਸਤਾਹਾਲ ਇਮਾਰਤਾਂ ਨੂੰ ਢੁੱਕਵੀਂ ਪ੍ਰਕਿਰਿਆ ਅਪਣਾ ਕੇ ਢਾਹੁਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੂਬੇ ਵਿੱਚ 14 ਨਵੇਂ ਜਨ ਔਸ਼ਧੀ ਸਟੋਰ ਵੀ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਖਸਤਾ ਹਾਲਤ ਵਿਚ ਪਈਆਂ ਪੁਰਾਣੀਆਂ ਇਮਾਰਤਾਂ ਨੂੰ ਢੁੱਕਵੀਂ ਪ੍ਰਕਿਰਿਆ ਅਪਣਾ ਕੇ ਢਾਹਿਆ ਜਾਵੇ। ਪਹਿਲਾਂ ਹੀ 25 ਜਨ ਔਸ਼ਧੀ ਸਟੋਰ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਸਤੀਆਂ ਦਰਾਂ ‘ਤੇ ਦਵਾਈਆਂ ਮੁਹੱਈਆ ਕਰਵਾ ਰਹੇ ਹਨ। ਲੋਕਾਂ ਦੀ ਸਹੂਲਤ ਲਈ ਅਜਿਹੇ 14 ਹੋਰ ਸਟੋਰ ਖੋਲ੍ਹਣ ਦੀ ਯੋਜਨਾ ਬਣਾਈ ਜਾ ਰਹੀ ਹੈ।
ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਸ਼ਿਕਾਇਤਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਬੰਧੀ ਕਿਸੇ ਵੀ ਬਕਾਇਆ ਮੁੱਦੇ ਨੂੰ ਦੂਰ ਕਰਨ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
The minister became strict Instructions given to demolish the dilapidated buildings of the health department