ਕੋਰੋਨਾ ਨੇ ਫਿਰ ਮਚਾਇਆ ਕਹਿਰ! ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼
LPTV / Chandigarh
ਦੇਸ਼ ਵਿੱਚ ਕੋਰੋਨਾ ਦੇ ਕੇਸ ਮੁੜ ਵਧਣ ਲੱਗੇ ਹਨ। ਇਸ ਲਈ ਕਈ ਸੂਬਿਆਂ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਯੂਟੀ ਚੰਡੀਗੜ੍ਹ ਵਿੱਚ ਕੋਵਿਡ-19 ਦੇ ਦਿਨੋ-ਦਿਨ ਵਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਥੋਂ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਚਾਅ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਭੀੜ-ਭੜੱਕੇ ਤੇ ਬੰਦ ਕਮਰਿਆਂ ਵਿੱਚ ਮੀਟਿੰਗਾਂ ਆਦਿ ਵਿੱਚ ਮਾਸਕ ਦੀ ਵਰਤੋਂ ਲਈ ਕਿਹਾ ਗਿਆ ਹੈ।
ਦਸ ਦੇਈਏ ਕਿ ਡਾਕਟਰ ਸਣੇ ਹਸਪਤਾਲ ਦੇ ਅਮਲੇ ਦੇ ਨਾਲ-ਨਾਲ ਮਰੀਜ਼ਾਂ ਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਮਾਸਕ ਪਹਿਨਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਹਰ ਵਿਅਕਤੀ ਨੂੰ ਛਿੱਕ ਤੇ ਖੰਘਦੇ ਸਮੇਂ ਨੱਕ ਤੇ ਮੂੰਹ ਨੂੰ ਢਕਣ, ਵਾਰ-ਵਾਰ ਹੱਥ ਧੋਣ ਜਾਂ ਸੈਨੇਟਾਈਜ਼ਰ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।
Corona again caused fury New guidelines issued