ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਕੈਨੇਡਾ ਦੀ ਆਬਾਦੀ ਨੇ ਚਾਰ ਕਰੋੜ ਦਾ ਅੰਕੜਾ ਕੀਤਾ ਪਾਰ

ਕੈਨੇਡਾ ਦੀ ਆਬਾਦੀ ਨੇ ਚਾਰ ਕਰੋੜ ਦਾ ਅੰਕੜਾ ਕੀਤਾ ਪਾਰ


LPTV / Chandigarh

ਵਿਦੇਸ਼ ਡੈਸਕ: ਕੈਨੇਡਾ ਦੀ ਆਬਾਦੀ ਚਾਰ ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਹੈ। ਦੇਸ਼ ਵਿੱਚ ਮੌਤਾਂ ਅਤੇ ਨਵੇਂ ਜਨਮ ਦੇ ਹਿਸਾਬ ਰੱਖਣ ਵਾਲੀ ਸੰਸਥਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਸ਼ੁੱਕਰਵਾਰ ਦੁਪਹਿਰ 3 ਵਜੇ ਦੇ ਕਰੀਬ ਕੈਨੇਡਾ ਵਿੱਚ 4 ਕਰੋੜਵੇਂ ਬੱਚੇ ਨੇ ਜਨਮ ਲਿਆ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ ਆਬਾਦੀ ਵਧਣ ਦੀ ਰਫ਼ਤਾਰ ਮੌਜੂਦਾ ਹਿਸਾਬ ਨਾਲ ਰਹੀ ਤਾਂ ਪੰਜ ਕਰੋੜ ਦੀ ਆਬਾਦੀ ਪਹੁੰਚਣ ਤੱਕ 20 ਸਾਲ ਲੱਗਣਗੇ ਅਤੇ 2043 ਤੱਕ ਹੀ 50 ਮਿਲੀਅਨ ਦਾ ਅੰਕੜਾ ਹਾਸਲ ਕੀਤਾ ਜਾ ਸਕਦਾ ਹੈ। ਕੈਨੇਡਾ ਵਰਗੇ ਦੇਸ਼ ਨੇ ਪ੍ਰਵਾਸੀਆਂ ਨੂੰ ਹੱਸ ਕੇ ਸਵਿਕਾਰ ਕੀਤਾ ਹੈ। ਹਰ ਖੇਤਰ ਵਿੱਚ ਪ੍ਰਵਾਸੀਆਂ ਨੇ ਮੱਲਾਂ ਮਾਰੀਆਂ ਹਨ। ਅੱਜ ਕੈਨੇਡਾ ਵਿੱਚ ਹਰ ਦੇਸ਼ ਦੇ ਲੋਕ ਆ ਕੇ ਵਸੇ ਹੋਏ ਹਨ। ਜਿਹਨਾਂ ਵਿੱਚ ਭਾਰਤੀ ਸਭ ਤੋਂ ਵੱਧ ਹਨ। ਕੈਨੇਡਾ ਦੀ ਵਸੋਂ ਵਧਣ ਵਿੱਚ ਪ੍ਰਵਾਸੀਆਂ ਦਾ 96 ਫੀਸਦ ਯੋਗਦਾਨ ਹੈ ਜਦਕਿ ਜਨਮ ਦਰ ਦੇ ਹਿਸਾਬ ਨਾਲ ਆਬਾਦੀ ਵਧਣ ਦੀ ਰਫ਼ਤਾਰ ਬਹੁਤ ਘੱਟ ਹੈ। ਪਿਛਲੇ ਸਾਲ ਕੈਨੇਡਾ ਵਿੱਚ ਆਬਾਦੀ ਵਧਣ ਦੀ ਰਫ਼ਤਾਰ 2.7 ਫੀਸਦ ਰਹੀ ਸੀ ਜੋ 1957 ਤੋਂ ਬਾਅਦ ਸਭ ਤੋਂ ਉੱਚਾ ਅੰਕੜਾ ਮੰਨਿਆ ਜਾ ਰਿਹਾ ਹੈ। ਦੇਖਿਆ ਜਾਵੇ ਤਾਂ 1957 ਵਿੱਚ 3.3 ਫੀਸਦ ਦੀ ਰਫ਼ਤਾਰ ਨਾਲ ਵਸੋਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਸੀ।

Canadas population crossed the four crore mark


Popular Posts
Just Now