ਇਜ਼ਰਾਈਲ ਤੋਂ ਆਸਟ੍ਰੀਆ ਜਾ ਰਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ 'ਤੇ ਛਾਪਾ ਮਾਰਿਆ "ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ 'ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ 'ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ 'ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ 'ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋ


Lptv News Service / Chandigarh

ਪੰਜਾਬ ਭਰ ’ਚ 71 ਲੱਖ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਉਣ ਦਾ ਟੀਚਾ

ਸਿਹਤ ਮੰਤਰੀ ਵਲੋਂ ਬੱਚਿਆਂ ਦੀ ਤੰਦਰੁਸਤੀ ਵਾਸਤੇ ਸਭਨਾਂ ਨੂੰ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਸਥਾਨਕ ਫ਼ੇਜ਼ 11 ਦੇ ਸਕੂਲ ਆਫ਼ ਐਮੀਨੈਂਸ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿਚ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਸਿਹਤ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦਸਿਆ ਕਿ ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਤਕ ਦੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ ਤਾਂਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜਾਤ ਮਿਲ ਸਕੇ। ਸਿਹਤ ਮੰਤਰੀ ਨੇ ਆਪਣੇ ਹੱਥੀਂ ਸਕੂਲੀ ਬੱਚਿਆਂ ਨੂੰ ਗੋਲੀਆਂ ਖਵਾ ਕੇ ਮੁਹਿੰਮ ਦਾ ਆਗ਼ਾਜ਼ ਕੀਤਾ। ਉਨ੍ਹਾਂ ਦਸਿਆ ਕਿ ਪੰਜਾਬ ਭਰ ’ਚ ਲਗਭਗ 71 ਲੱਖ ਬੱਚਿਆਂ ਨੂੰ ਗੋਲੀਆਂ ਖਵਾਉਣ ਦਾ ਟੀਚਾ ਹੈ। 


ਜਿਹੜੇ ਬੱਚੇ ਅੱਜ ਕਿਸੇ ਕਾਰਨ ਗੋਲੀ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 17 ਅਗੱਸਤ ਨੂੰ ਇਹ ਗੋਲੀ ਖਵਾਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਤੌਰ ’ਤੇ ਬੱਚਿਆਂ ਦੇ ਪੇਟ ਅੰਦਰ ਕੀੜੇ ਪੈਦਾ ਹੋ ਜਾਂਦੇ ਹਨ ਜਿਨ੍ਹਾਂ ਨੂੰ ਖ਼ਤਮ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਇਸੇ ਲਈ ਬਾਕਾਇਦਾ ਮੁਹਿੰਮ ਚਲਾ ਕੇ ਬੱਚਿਆਂ ਨੂੰ ਇਸ ਬੀਮਾਰੀ ਤੋਂ ਮੁਕਤੀ ਦਿਵਾਉਣ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਿਰਫ਼ ਇਕ ਗੋਲੀ ਦੇਣ ਤਕ ਸੀਮਿਤ ਨਹੀਂ ਹੈ। ਇਹ ਸਾਡੇ ਬੱਚਿਆਂ ਦੀ ਸਿਹਤ, ਪੋਸ਼ਣ, ਸਿੱਖਿਆ ਅਤੇ ਭਵਿੱਖ ਵਿਚ ਨਿਵੇਸ਼ ਕਰਨ ਬਾਰੇ ਹੈ। ਡੀਵਾਰਮਿੰਗ ਨਾਲ ਬੱਚੇ ਹੋਰ ਤੰਦਰੁਸਤ ਰਹਿੰਦੇ ਹਨ, ਉਨ੍ਹਾਂ ਦੀ ਪੋਸ਼ਣ ਸਥਿਤੀ ਸੁਧਰਦੀ ਹੈ, ਉਨ੍ਹਾਂ ਦੇ ਸਰੀਰਕ ਵਿਕਾਸ ਵਿੱਚ ਮਦਦ ਮਿਲਦੀ ਹੈ ਅਤੇ ਉਹ ਸਕੂਲ ਅਤੇ ਰੋਜ਼ਾਨਾ ਜੀਵਨ ਵਿੱਚ ਹੋਰ ਸਰਗਰਮੀ ਨਾਲ ਭਾਗ ਲੈ ਸਕਦੇ ਹਨ। ਸਿਹਤ ਮੰਤਰੀ ਨੇ ਬੱਚਿਆਂ ਦੀ ਚੰਗੀ ਸਿਹਤ ਲਈ ਮਾਪਿਆਂ, ਅਧਿਆਪਕਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਿਹਤਰ ਯਤਨ ਕਰਨ ਦੀ ਅਪੀਲ ਕਰਦਿਆਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਸੱਦਾ ਦਿਤਾ ਅਤੇ ਸਾਰਿਆਂ ਨੂੰ ਇਸ ਮੁਹਿੰਮ ਵਿਚ ਭਰਵਾਂ ਸਹਿਯੋਗ ਦੇਣ ਲਈ ਆਖਿਆ। 

ਸਿਹਤ ਵਿਭਾਗ ਦੇ ਡਾਇਰੈਕਟਰ ਪਰਿਵਾਰ ਭਲਾਈ ਡਾ. ਅਦਿਤੀ ਸਲਾਰੀਆ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਕਿਹਾ ਕਿ ਪੇਟ ਦੇ ਕੀੜੇ ਬੱਚੇ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੁੰਦੇ ਹਨ ਤੇ ਗੋਲੀ ਖਾਣ ਨਾਲ ਕੋਈ ਮਾੜਾ ਅਸਰ ਨਹੀਂ ਪੈਂਦਾ। ਪੇਟ ਦੇ ਕੀੜੇ ਪੈਦਾ ਹੋਣ ਨਾਲ ਬੱਚਿਆਂ ਅੰਦਰ ਖ਼ੂਨ ਦੀ ਕਮੀ ਹੋ ਜਾਂਦੀ ਹੈ, ਬੱਚੇ ਨੂੰ ਥਕਾਵਟ ਮਹਿਸੂਸ ਹੁੰਦੀ ਹੈ, ਕੁਪੋਸ਼ਣ ਹੋ ਜਾਂਦਾ ਹੈ ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਉਨ੍ਹਾਂ ਬੱਚਿਆਂ ਨੂੰ ਇਸ ਦਿਨ ਦੀ ਅਹਿਮੀਅਤ ਤੋਂ ਜਾਣੂੰ ਕਰਾਇਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਨਿਰਧਾਰਤ ਪ੍ਰੋਟੋਕੋਲ ਅਨੁਸਾਰ ਐਲਬੈਂਡਾਜ਼ੋਲ ਦੀ ਮੁਫ਼ਤ ਖੁਰਾਕ ਦਿੱਤੀ ਜਾ ਰਹੀ ਹੈ। 

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਕਰਨ। ਮੋਹਾਲੀ ਦੇ ਮੇਅਰ ਸ. ਸਰਬਜੀਤ ਸਿੰਘ ਸਮਾਣਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੁਖੀ ਬੀਬੀ ਪ੍ਰਭਜੋਤ ਕੌਰ ਨੇ ਵੀ ਸੰਬੋਧਨ ਕਰਦਿਆਂ ਬੱਚਿਆਂ ਦੀ ਤੰਦਰੁਸਤੀ ਵਾਸਤੇ ਸਭਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸਕੂਲੀਆਂ ਬੱਚਿਆਂ ਨੇ ਜਿਥੇ ਜਾਗਰੂਕਤਾ ਦਾ ਹੋਕਾ ਦਿੰਦਾ ਨੁੱਕੜ ਨਾਟਕ ਪੇਸ਼ ਕੀਤਾ, ਉਥੇ ਸਮਾਗਮ ਵਿਚ ਮੌਜੂਦ ਸਾਰੇ ਮਹਿਮਾਨਾਂ, ਬੱਚਿਆਂ ਅਤੇ ਹੋਰਨਾਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਅਹਿਦ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸ਼ੈਲੀ ਰਾਜਪੂਤ ਸਮੇਤ ਹੋਰ ਸੀਨੀਅਰ ਸਿਹਤ ਅਧਿਕਾਰੀ, ਅਧਿਆਪਕ ਅਤੇ ਸਿਹਤ ਕਾਮੇ ਮੌਜੂਦ ਸਨ। ਫ਼ੋਟੋ ਕੈਪਸ਼ਨ : ਸਮਾਗਮ ਦੀਆਂ ਵੱਖ-ਵੱਖ ਤਸਵੀਰਾਂ।

Health minister dr balbir singh launches state level deworming campaign from mohali


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now