ਪੰਜਾਬ ਦੇ ਸਕੂਲਾਂ 'ਤੇ ਫਿਰ ਕੋਰੋਨਾ ਦਾ ਕਹਿਰ, 8 ਬੱਚਿਆਂ ਦੀ ਰਿਪੋਰਟ ਪਾਜ਼ਿਟਿਵ
LPTV / Chandigarh
ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਖੁੱਲ੍ਹੇ ਸਕੂਲਾਂ 'ਤੇ ਮੁੜ ਕੋਰੋਨਾ ਵਾਇਰਸ ਕਹਿਰ ਢਾਹੁਣ ਲੱਗਾ ਹੈ। ਲੁਧਿਆਣਾ ਦੇ ਇਕ ਸਕੂਲ 'ਚ 8 ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ, ਜਿਸ ਤੋਂ ਬਾਅਦ ਮਾਪੇ ਅਤੇ ਬੱਚਿਆਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਦਰਅਸਲ, ਲੁਧਿਆਣਾ ਦੇ ਬਸਤੀ ਜੋਧੇਵਾਲ 'ਚ ਸਰਕਾਰੀ ਸਕੂਲ ਦੇ 8 ਵਿਦਿਆਰਥੀਆਂ ਨੂੰ ਕੋਰੋਨਾ ਹੋ ਗਿਆ ਹੈ
ਇਹ ਵਿਦਿਆਰਥੀ 11ਵੀਂ ਅਤੇ 12ਵੀਂ ਜਮਾਤ ਦੇ ਦੱਸੇ ਜਾ ਰਹੇ ਹਨ। ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ 11ਵੀਂ ਅਤੇ 12ਵੀਂ ਦੇ 41 ਵਿਦਿਆਰਥੀਆਂ ਦੇ ਰੈਪਿਡ ਟੈਸਟ ਕੀਤੇ ਗਏ, ਜਿਸ ਦੌਰਾਨ 29 ਵਿਦਿਆਰਥੀਆਂ ਦੀ ਰਿਪੋਰਟ ਨੈਗੇਟਿਵ ਆਈ, ਜਦੋਂ ਕਿ 8 ਵਿਦਿਆਰਥੀਆਂ ਦੀ ਰਿਪੋਰਟ ਸ਼ੱਕੀ ਪਾਈ ਗਈ।
The fury of Corona again on the schools of Punjab the report of 8 children is positive