ਪੰਜਾਬ ਸਰਕਾਰ ਦਾ ਐਲਾਨ, ਹਸਪਤਾਲਾਂ 'ਚ ਮਹਿਜ 600 ਰੁਪਏ 'ਚ ਮਿਲੇਗੀ ਇਹ ਸਹੂਲਤ
LPTV / Chandigarh
ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਡੇਂਗੂ ਨੂੰ ਕੰਟਰੋਲ ਕਰਨ ਲਈ ਡਿਪਟੀ ਕਮਿਸ਼ਨਰਾਂ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਗਠਨ ਦੇ ਆਦੇਸ਼ ਦਿੱਤੇ ਹਨ। ਪੰਜਾਬ ਭਵਨ ਵਿਖੇ ਡੇਂਗੂ ਦੇ ਵਧਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਸਟੇਟ ਟਾਸਕ ਫੋਰਸ ਦੀ ਇੰਟਰ ਸੈਕਟੋਰਲ ਕੋ-ਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਨੀ ਨੇ ਸੂਬੇ 'ਚ ਡੇਂਗੂ ਦੇ ਵਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਦੱਸਿਆ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਡੇਂਗੂ ਟੈਸਟ ਕਰਵਾਉਣ ਲਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਿੱਜੀ ਹਸਪਤਾਲਾਂ ਤੇ ਲੈਬਾਰਟਰੀਆਂ 'ਚ ਡੇਂਗੂ ਟੈਸਟ ਦੀ ਲਾਗਤ 600 ਰੁਪਏ ਤੈਅ ਕੀਤੀ ਹੈ। ਇਸ ਸਬੰਧੀ ਵਿਭਾਗ ਵੱਲੋਂ ਇੱਕ ਚਿੱਠੀ ਵੀ ਜਾਰੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਤੇ ਪੰਜਾਬ ਰਾਜ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਤੇ ਮਲੇਰੀਆ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਜ਼ਬੂਤ ਕਰਨ ਲਈ ਜਲਦੀ ਤੋਂ ਜਲਦੀ ਨਵੀਆਂ ਫੌਗਿੰਗ ਮਸ਼ੀਨਾਂ ਤੇ ਹੋਰ ਉਪਕਰਣ ਖਰੀਦ ਲਏ ਜਾਣ।
Punjab government announced that this facility will be available in hospitals for only 600 rupees