ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕੋਰੋਨਾ ਟੀਕਾ ਲਵਾਉਣ ਤੋਂ ਮਨ੍ਹਾਂ ਕਰਨ 'ਤੇ ਫੌਜੀਆਂ ਨੂੰ ਨੌਕਰੀਓਂ ਹਟਾਇਆ

ਕੋਰੋਨਾ ਟੀਕਾ ਲਵਾਉਣ ਤੋਂ ਮਨ੍ਹਾਂ ਕਰਨ 'ਤੇ ਫੌਜੀਆਂ ਨੂੰ ਨੌਕਰੀਓਂ ਹਟਾਇ


LPTV / Chandigarh

ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੇ ਦੁਨੀਆਂ ਦੇ ਕਈ ਦੇਸ਼ਾਂ 'ਚ ਦਸਤਕ ਦੇ ਦਿੱਤੀ ਹੈ। ਇਸ ਕਾਰਨ ਦੁਨੀਆਂ 'ਚ ਇੱਕ ਵਾਰ ਫਿਰ ਸਖ਼ਤੀ ਵਰਤੀ ਜਾ ਰਹੀ ਹੈ। ਇਸੇ ਕੜੀ 'ਚ ਅਮਰੀਕੀ ਹਵਾਈ ਫ਼ੌਜ ਦੇ 27 ਲੋਕਾਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਫ਼ੌਜੀਆਂ ਨੇ ਟੀਕਾ ਲਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹੁਕਮਾਂ ਦੀ ਉਲੰਘਣਾ ਮੰਨਦਿਆਂ ਨੌਕਰੀ ਤੋਂ ਹਟਾਏ ਜਾਣ ਦੀ ਇਹ ਪਹਿਲੀ ਕਾਰਵਾਈ ਹੈ।

ਅਮਰੀਕੀ ਹਵਾਈ ਫ਼ੌਜ ਨੇ ਆਪਣੇ ਜਵਾਨਾਂ ਨੂੰ ਵੈਕਸੀਨ ਲੈਣ ਲਈ 2 ਨਵੰਬਰ ਤਕ ਦਾ ਸਮਾਂ ਦਿੱਤਾ ਸੀ। ਜਦਕਿ ਹਜ਼ਾਰਾਂ ਸੈਨਿਕਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ ਜਾਂ ਛੋਟ ਮੰਗੀ ਸੀ। ਹਵਾਈ ਫ਼ੌਜ ਦੇ ਬੁਲਾਰੇ ਐਨ. ਸਟੈਫਨੇਕ ਨੇ ਕਿਹਾ ਕਿ ਇਸ ਵੈਕਸੀਨ ਨਾਲ ਜੁੜੇ ਕਾਰਨਾਂ ਕਰਕੇ ਪ੍ਰਸ਼ਾਸਨਿਕ ਤੌਰ 'ਤੇ ਹਟਾਏ ਜਾਣ ਵਾਲੇ ਉਹ ਪਹਿਲੇ ਏਅਰਮੈਨ ਹਨ। ਰੱਖਿਆ ਮੰਤਰੀ ਲੋਇਡ ਆਸਟਿਨ ਨੇ ਕਿਹਾ ਕਿ ਸੁਰੱਖਿਆ ਬਲਾਂ ਦੀ ਸਿਹਤ ਤੇ ਰਾਸ਼ਟਰੀ ਸੁਰੱਖਿਆ ਸੰਕਟ ਨਾਲ ਨਜਿੱਠਣ ਦੀ ਉਨ੍ਹਾਂ ਦੀ ਯੋਗਤਾ ਨੂੰ ਬਣਾਈ ਰੱਖਣ ਲਈ ਟੀਕਾਕਰਨ ਜ਼ਰੂਰੀ ਹੈ।

ਦੱਸ ਦੇਈਏ ਕਿ ਅਮਰੀਕਾ ਦੇ 97 ਫ਼ੀਸਦੀ ਜਵਾਨਾਂ ਦਾ ਟੀਕਾਕਰਨ ਹੋ ਚੁੱਕਾ ਹੈ। ਇਸ ਦੇ ਨਾਲ ਹੀ ਕੋਵਿਡ-19 ਕਾਰਨ ਵੱਖ-ਵੱਖ ਬਲਾਂ 'ਚ ਤਾਇਨਾਤ 79 ਅਮਰੀਕੀ ਫ਼ੌਜੀਆਂ ਦੀ ਮੌਤ ਹੋ ਗਈ ਹੈ।

Soldiers fired for refusing to get corona vaccine


Popular Posts
Just Now