ਗੁਰਦੁਆਰੇ ‘ਚ ਚੱਲੀਆਂ ਤਾਬੜਤੋੜ ਗੋ.ਲੀ.ਆਂ
LPTV / Chandigarh
ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੈਕਰਾਮੈਂਟੋ ਕਾਉਂਟੀ ‘ਚ ਐਤਵਾਰ ਦੇਰ ਰਾਤ ਇਕ ਗੁਰਦੁਆਰਾ ਸਾਹਿਬ ‘ਚ ਗੋ.ਲੀ.ਬਾਰੀ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਲੋਕਾਂ ਵਿਚਾਲੇ ਗੋਲੀ.ਬਾਰੀ ਹੋਈ, ਜਿਸ ‘ਚ ਦੋ ਲੋਕਾਂ ਨੂੰ ਗੋਲੀ ਲੱਗ ਗਈ। ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕਾਉਂਟੀ ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਗੋਲੀ.ਬਾਰੀ ਤਿੰਨ ਜਾਣਕਾਰਾਂ ਵਿਚਕਾਰ ਹੋਈ। ਪੁਲਿਸ ਨੇ ਇਸ ਨੂੰ ਨਫ਼.ਰਤੀ ਅਪਰਾਧ ਦਾ ਮਾਮਲਾ ਨਹੀਂ ਮੰਨਿਆ ਹੈ। ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ।
ਜਾਣਕਾਰੀ ਮੁਤਾਬਕ ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਬੁਲਾਰੇ ਅਮਰ ਗਾਂਧੀ ਨੇ ਕਿਹਾ ਕਿ ਗੋ.ਲੀਬਾਰੀ ਕਿਸੇ ਨਫ਼ਰਤੀ ਅਪਰਾਧ ਨਾਲ ਸਬੰਧਤ ਨਹੀਂ ਸੀ ਕਿਉਂਕਿ ਗੋਲੀਬਾਰੀ ਵਿੱਚ ਸ਼ਾਮਲ ਤਿੰਨ ਲੋਕ ਇੱਕ ਦੂਜੇ ਨੂੰ ਜਾਣਦੇ ਸਨ। ਉਸਨੇ ਦੱਸਿਆ ਕਿ ਪਹਿਲਾਂ ਵੀ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਝਗੜਾ ਹੋਇਆ ਸੀ। ਇੱਕ ਸ਼ੱਕੀ ਨੇ ਫਿਰ ਆਪਣੀ ਬੰ.ਦੂਕ ਕੱਢੀ ਅਤੇ ਲੜਾਈ ਵਿੱਚ ਸ਼ਾਮਲ ਦੂਜੇ ਵਿਅਕਤੀ ਦੇ ਇੱਕ ਦੋਸਤ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਜਿਸ ਵਿਅਕਤੀ ਨੂੰ ਗੋਲੀ ਨਹੀਂ ਲੱਗੀ, ਉਸ ਨੇ ਬੰਦੂਕ ਕੱਢ ਕੇ ਪਹਿਲੇ ਸ਼ੂ.ਟਰ ‘ਤੇ ਗੋ.ਲੀ ਚਲਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਉਧਰ ਹੀ ਦੱਸਿਆ ਜਾ ਰਿਹਾ ਸੀ ਕਿ ਐਤਵਾਰ ਨੂੰ ਗੁਰਦੁਆਰੇ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਗੁਰਦੁਆਰਾ ਸਾਹਿਬ ਵਿੱਚ ਇਕੱਠੇ ਹੋਏ। ਇੱਥੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।
Shots fired in the Gurdwara