ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਫਰਾਂਸ 'ਚ ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਬਣਾਇਆ, ਅਜਿਹਾ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ

France-abortion-rights-guarantee


ਵਿਦੇਸ਼ ਡੈਸਕ : ਪੈਰਿਸ: ਫਰਾਂਸ ਨੇ ਔਰਤਾਂ ਨੂੰ ਗਰਭਪਾਤ ਦਾ ਸੰਵਿਧਾਨਕ ਅਧਿਕਾਰ ਦਿੱਤਾ ਹੈ। ਫਰਾਂਸ ਅਜਿਹਾ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਦੇ ਲਈ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸੰਸਦ ਦੇ ਦੋਹਾਂ ਸਦਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਸੰਸਦ ਮੈਂਬਰਾਂ ਵੱਲੋਂ ਗਰਭਪਾਤ ਦੇ ਅਧਿਕਾਰ ਬਾਰੇ ਪ੍ਰਸਤਾਵ ਦੇ ਪੱਖ ਵਿੱਚ ਵੋਟ ਪਾਉਣ ਤੋਂ ਬਾਅਦ ਇਹ ਪਾਸ ਕੀਤਾ ਗਿਆ। ਇਹ ਕਾਨੂੰਨ ਔਰਤਾਂ ਨੂੰ ਗਰਭਪਾਤ ਕਰਵਾਉਣ ਦੀ ਆਜ਼ਾਦੀ ਦਿੰਦਾ ਹੈ। ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੇ ਕਿਹਾ ਕਿ ਉਨ੍ਹਾਂ ਨੇ ਔਰਤਾਂ ਨੂੰ ਗਰਭਪਾਤ ਦਾ ਸੰਵਿਧਾਨਕ ਅਧਿਕਾਰ ਦੇਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਹੋ ਗਿਆ ਹੈ।
ਫ੍ਰੈਂਚ ਸੰਸਦ ਮੈਂਬਰਾਂ ਨੇ 1958 ਦੇ ਸੰਵਿਧਾਨ ਨੂੰ ਸੋਧਣ ਦੇ ਪੱਖ ਵਿੱਚ ਲਗਭਗ ਸਰਬਸੰਮਤੀ ਨਾਲ ਵੋਟ ਦਿੱਤਾ, ਜਿਸ ਵਿੱਚ ਔਰਤਾਂ ਨੂੰ ਗਰਭਪਾਤ ਕਰਵਾਉਣ ਦੀ ਆਜ਼ਾਦੀ ਦਿੱਤੀ ਗਈ ਸੀ। ਵਰਸੇਲਜ਼ ਦੀ ਸੰਸਦ ਨੇ ਇਸ ਪ੍ਰਸਤਾਵ ਨੂੰ 780-72 ਵੋਟਾਂ ਦੇ ਭਾਰੀ ਬਹੁਮਤ ਨਾਲ ਪਾਸ ਕੀਤਾ। ਮਤਲਬ ਕਿ 780 ਵੋਟਾਂ ਇਸ ਦੇ ਹੱਕ ਵਿੱਚ ਪਈਆਂ ਤੇ ਸਿਰਫ਼ 72 ਵੋਟਾਂ ਇਸ ਦੇ ਵਿਰੋਧ ਵਿੱਚ ਪਈਆਂ। ਇਕ ਪਾਸੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਇਸ ਕਦਮ ਨੂੰ ਫਰਾਂਸੀਸੀ ਮਾਣ ਅਤੇ ਦੁਨੀਆ ਲਈ ਸੰਦੇਸ਼ ਦੱਸਿਆ ਹੈ, ਉਥੇ ਹੀ ਦੂਜੇ ਪਾਸੇ ਵੈਟੀਕਨ ਸਮੇਤ ਗਰਭਪਾਤ ਵਿਰੋਧੀ ਸਮੂਹਾਂ ਨੇ ਇਸ ਬਦਲਾਅ ਦੀ ਸਖਤ ਆਲੋਚਨਾ ਕੀਤੀ ਹੈ।


ਫਰਾਂਸ ਵਿੱਚ 1975 ਤੋਂ ਗਰਭਪਾਤ ਕਾਨੂੰਨ


ਫਰਾਂਸ ਵਿੱਚ 1975 ਤੋਂ ਗਰਭਪਾਤ ਵਿਰੁੱਧ ਕਾਨੂੰਨ ਹੈ। ਫਰਾਂਸ ਨੇ 1975 'ਚ ਗਰਭਪਾਤ ਨੂੰ ਕਾਨੂੰਨੀ ਬਣਾਇਆ ਸੀ ਪਰ ਹੁਣ ਇਸ ਨੂੰ ਬਦਲ ਕੇ ਸੰਵਿਧਾਨਕ ਅਧਿਕਾਰ ਬਣਾ ਦਿੱਤਾ ਗਿਆ ਹੈ। ਸਰਵੇਖਣ ਦਰਸਾਉਂਦੇ ਹਨ ਕਿ ਲਗਭਗ 85 ਪ੍ਰਤੀਸ਼ਤ ਜਨਤਾ ਗਰਭ ਅਵਸਥਾ ਨੂੰ ਖਤਮ ਕਰਨ ਦੇ ਅਧਿਕਾਰ ਦੀ ਰੱਖਿਆ ਲਈ ਸੰਵਿਧਾਨ ਵਿੱਚ ਸੋਧ ਦਾ ਸਮਰਥਨ ਕਰਦੀ ਹੈ। ਬਹੁਤ ਸਾਰੇ ਦੇਸ਼ਾਂ ਨੇ ਆਪਣੇ ਸੰਵਿਧਾਨਾਂ ਵਿੱਚ ਪ੍ਰਜਨਨ ਅਧਿਕਾਰਾਂ ਨੂੰ ਸ਼ਾਮਲ ਕੀਤਾ ਹੈ, ਪਰ ਫਰਾਂਸ ਪਹਿਲਾ ਦੇਸ਼ ਹੈ ਜਿਸ ਨੇ ਸਪੱਸ਼ਟ ਤੌਰ 'ਤੇ ਗਰਭਪਾਤ ਦੀ ਗਰੰਟੀ ਦਿੱਤੀ ਹੈ। ਪਾਰਲੀਮੈਂਟ ਵਿੱਚ ਵੋਟਿੰਗ ਅਤੇ ਮਤੇ ਦੇ ਪਾਸ ਹੋਣ ਤੋਂ ਬਾਅਦ ਪੈਰਿਸ ਦੇ ਆਈਫਲ ਟਾਵਰ 'ਤੇ ਮਾਈ ਬਾਡੀ ਮਾਈ ਚੁਆਇਸ ਪ੍ਰਕਾਸ਼ ਕਰ ਕੇ ਜਸ਼ਨ ਮਨਾਇਆ ਗਿਆ।
ਪ੍ਰਧਾਨ ਮੰਤਰੀ ਗੈਬਰੀਅਲ ਅਟਲ ਨੇ ਸੰਸਦ 'ਚ ਵੋਟਿੰਗ ਤੋਂ ਪਹਿਲਾਂ ਕਿਹਾ ਕਿ ਅਸੀਂ ਸਾਰੀਆਂ ਔਰਤਾਂ ਨੂੰ ਸੰਦੇਸ਼ ਦੇ ਰਹੇ ਹਾਂ ਕਿ ਤੁਹਾਡਾ ਸਰੀਰ ਤੁਹਾਡਾ ਹੈ ਅਤੇ ਤੁਹਾਡੇ ਲਈ ਕੋਈ ਹੋਰ ਫੈਸਲਾ ਨਹੀਂ ਲੈ ਸਕਦਾ। ਇਹ ਫੈਸਲਾ ਤੁਸੀਂ ਖੁਦ ਲਓਗੇ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਸਰਕਾਰ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਅਧਿਕਾਰ ਦਿਵਸ 'ਤੇ ਸੋਧ ਦੇ ਪਾਸ ਹੋਣ ਦਾ ਜਸ਼ਨ ਮਨਾਏਗੀ। ਇਸ ਸਬੰਧੀ ਰਸਮੀ ਸਮਾਗਮ ਕਰਵਾਇਆ ਜਾਵੇਗਾ।

France abortion rights guarantee of right to abortion guarantee the right to abortion abortion in the french constitution pregnancy period latest news live punjabi tv


Popular Posts
Just Now