CANADA NEWS - ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਵਿਦੇਸ਼ ਡੈਸਕ : ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਅੱਜ ਤਾਜ਼ਾ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ ਜਿੱਥੇ ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਇਹ ਨੌਜਵਾਨ ਗਿੱਦੜਬਾਹਾ ਸ਼ਹਿਰ ਦਾ ਰਹਿਣ ਵਾਲੀ ਸੀ ਅਤੇ ਰੋਜ਼ੀ ਰੋਟੀ ਲਈ ਕੈਨੇਡਾ ਗਿਆ ਸੀ।
6 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਡਾਕਟਰ ਉਪਿੰਦਰ ਸਿੰਘ ਭੱਲਾ (39) ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸੈਂਟਰਲ ਬੈਂਕ ਆਫ ਇੰਡੀਆ ਦੇ ਡੀ.ਜੀ.ਐੱਮ. (ਰਿਟਾਇਰਡ) ਐੱਸ.ਐੱਸ. ਭੱਲਾ ਜ਼ੀਰਕਪੁਰ ਨਿਵਾਸੀ ਦਾ ਇਕਲੌਤਾ ਪੁੱਤਰ ਸੀ।
ਉਹ ਕਰੀਬ 6 ਮਹੀਨੇ ਪਹਿਲਾਂ ਹੀ ਅਪਣੀ ਪਤਨੀ ਤੇ ਪੁੱਤਰ ਨਾਲ ਕੈਨੇਡਾ ਗਿਆ ਸੀ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਇਸ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
CANADA NEWS Death Son Parents Canada Livepunjabitv