ਕੈਨੇਡਾ ‘ਚ ਵਾਪਰੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਗਈ ਜਾਨ, ਮਹੀਨਾ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

ਕੈਨੇਡਾ ‘ਚ ਵਾਪਰੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਗਈ ਜਾਨ, ਮਹੀਨਾ


Admin / International

ਵਿਦੇਸ਼ ਡੈਸਕ ; ਪੰਜਾਬ ਤੋਂ ਹਰ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਸੁਨਹਿਰੀ ਭਵਿੱਖ ਦੀ ਆਸ ਲਏ ਇਹ ਨੌਜਵਾਨ ਵਿਦੇਸ਼ਾਂ ਵਿਚ ਜਾ ਕੇ ਸਖਤ ਮਿਹਨਤਾਂ ਕਰਦੇ ਹਨ ਤਾਂ ਜੋ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰ ਸਕਣ। ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਕਿ ਨੌਜਵਾਨਾਂ ਦੇ ਸੁਪਨੇ ਟੁੱਟੇ ਜਾਂਦੇ ਹਨ ਤੇ ਪਰਿਵਾਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਕੈਨੇਡਾ ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਵਿਧਾਨ ਸਭਾ ਹਲਕੇ ਦੇ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ।

ਮ੍ਰਿਤਕ ਦੇ ਚਾਚਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਬਾਠ ਵਾਸੀ ਪਿੰਡ ਮਹਿਦੀਪੁਰ ਥਾਣਾ ਮਜੀਠਾ ਕਰੀਬ ਇਕ ਮਹੀਨਾ ਪਹਿਲਾਂ 13 ਮਾਰਚ 2024 ਨੂੰ ਕੈਨੇਡਾ  ਦੇ ਸਰੀ ਵਿਖੇ ਪੜ੍ਹਾਈ ਲਈ ਗਿਆ ਸੀ।
ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ 3 ਤੇਜ਼ ਰਫਤਾਰ ਵਾਹਨ ਆਪਸ ‘ਚ ਟਕਰਾ ਗਏ ਅਤੇ ਗੁਰਸਾਹਿਬ ਸਿੰਘ ਨੂੰ ਇਨ੍ਹਾਂ ਵਾਹਨਾਂ ਨੇ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੱਦਦ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਨੂੰ ਜਲਦ ਹੀ ਕੈਨੇਡਾ ਦਾ ਵੀਜ਼ਾ ਦਿੱਤਾ ਜਾ ਸਕੇ।

Punjabi Youth Lost His Life In A Road Accident In Canada


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now