ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

USA NEWS - ਅਮਰੀਕਾ 'ਚ ਸੜਕ ਹਾਦਸੇ 'ਚ ਤੇਲੰਗਾਨਾ ਦੇ 2 ਭਾਰਤੀ ਵਿਦਿਆਰਥੀਆਂ ਦੀ ਮੌਤ

USA NEWS - ਅਮਰੀਕਾ 'ਚ ਸੜਕ ਹਾਦਸੇ 'ਚ ਤੇਲੰਗਾਨਾ ਦੇ 2 ਭਾਰਤੀ ਵਿਦਿਆਰ


Admin / International

ਵਿਦੇਸ਼ ਡੈਸਕ : ਅਮਰੀਕਾ ਵਿੱਚ ਪੜ੍ਹ ਰਹੇ ਤੇਲੰਗਾਨਾ ਦੇ ਦੋ ਭਾਰਤੀ ਵਿਦਿਆਰਥੀਆਂ ਦੀ ਅਮਰੀਕਾ ਦੇ ਐਰੀਜ਼ੋਨਾ ਸੂਬੇ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚੀ ਸੂਚਨਾ ਦੇ ਮੁਤਾਬਕ ਸ਼ਨੀਵਾਰ ਰਾਤ (ਸਥਾਨਕ ਸਮੇਂ ਮੁਤਾਬਕ) ਪੀਓਰੀਆ ਵਿੱਚ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ (ਦੋਵਾਂ ਦੀ 19 ਸਾਲ) ਦੀ ਕਾਰ, ਇੱਕ ਹੋਰ ਕਾਰ ਨਾਲ ਟਕਰਾ ਗਈ, ਜਿਸ ਨਾਲ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਸ਼ਹਿਰ ਦਾ ਰਹਿਣ ਵਾਲਾ ਸੀ, ਜਦਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਸਟੇਸ਼ਨ ਘਨਪੁਰ ਦਾ ਰਹਿਣ ਵਾਲਾ ਸੀ। ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ 'ਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ।
ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਨਿਵੇਸ਼ ਅਤੇ ਗੌਤਮ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋਵਾਂ ਕਾਰਾਂ ਦੇ ਡਰਾਈਵਰ ਜ਼ਖ਼ਮੀ ਹੋ ਗਏ। ਨਿਵੇਸ਼ ਡਾਕਟਰ ਜੋੜੇ ਨਵੀਨ ਅਤੇ ਸਵਾਤੀ ਦਾ ਪੁੱਤਰ ਹੈ। ਦੋਵਾਂ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਮ੍ਰਿਤਕ ਦੇਹਾਂ ਨੂੰ ਘਰ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

USA NEWS 2 Students From Telangana Died In A Road Accident In America


Popular Posts
Just Now