ਮੂਸੇਵਾਲਾ ਕਤਲ ਕਾਂਡ ‘ਚ ਮਾਸਟਰਮਾਈਂਡ ਗੋਲਡੀ ਬਰਾੜ ਦੀ ਮੌਤ!, ਅਮਰੀਕੀ ਵੈਬਸਾਈਟ ਦਾ ਦਾਅਵਾ
Admin / International
ਵਿਦੇਸ਼ ਡੈਸਕ : ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਉਸ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਦਾ ਦਾਅਵਾ ਇੱਕ ਨਿਊਜ਼ ਵੈਬਸਾਈਟ ਨੇ ਕੀਤਾ ਹੈ। ਵੈੱਬਸਾਈਟ 'ਤੇ ਲਿਖਿਆ ਹੋਇਆ ਹੈ ਕਿ ਗੋਲੀ ਲੱਗਣ ਤੋਂ ਬਾਅਦ ਗੋਲਡੀ ਬਰਾੜ ਦੀ ਮੌ.ਤ ਹੋ ਗਈ ਹੈ। ਇਸ ਨਿਊਜ਼ 'ਚ ਦਾਅਵਾ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਉਸ ਨੂੰ 2 ਗੋਲੀਆਂ ਲੱਗੀਆਂ ਸਨ ਜਿਸ ਕਾਰਨ ਉਸ ਦੀ ਮੌ.ਤ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਫਰੈਜਨੋ ਵਿਚ ਦੋ ਵਿਅਕਤੀਆਂ ਉਤੇ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ ਉਤੇ ਸ਼ਾਮ 5:25 ਵਜੇ ਹੋਈ। ਜਦੋਂ ਇਨ੍ਹਾਂ ਦੋਵਾਂ ‘ਤੇ ਗੋਲੀਬਾਰੀ ਹੋਈ ਤਾਂ ਪੀੜਤ ਗਲੀ ਵਿਚ ਖੜ੍ਹੇ ਸਨ ਪਰ ਪੁਲਿਸ ਵੱਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ।
ਦੱਸ ਦਈਏ ਕਿ ਕੈਨੇਡਾ ਤੋਂ ਭੱਜਣ ਮਗਰੋਂ ਗੋਲਡੀ ਬਰਾੜ ਨੇ ਅਮਰੀਕਾ ਦੇ ਫਰੈਜਨੋ ਵਿਚ ਹੀ ਪਨਾਹ ਲਈ ਸੀ ਅਤੇ ਗੋਲਡੀ ਬਰਾੜ ਦੀ ਆਖਰੀ ਲੋਕੇਸ਼ਨ ਫਰੈਜਨੋ ਹੀ ਦੱਸੀ ਜਾਂਦੀ ਹੈ। ਇਹ ਸਾਰਾ ਦਾਅਵਾ ਇਕ ਅਮਰੀਕੀ ਵੈੱਬਸਾਈਟ ਨੇ ਕੀਤਾ ਹੈ ਹਾਲਾਂਕਿ LIVEPUNJABITV ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ।
ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਦਾ ਨਾਂ ਮਰਹੂਮ ਗਾਇਕ ਮੂਸੇਵਾਲਾ ਦੇ ਕਤਲ ਸਮੇਂ ਚਰਚਾ ਵਿਚ ਆਇਆ ਸੀ। ਗੋਲਡੀ ਨੂੰ ਲਾਰੈਂਸ ਬਿਸ਼ਨੋਈ ਦਾ ਸਾਥੀ ਮੰਨਿਆ ਜਾਂਦਾ ਹੈ ਅਤੇ ਉਸ ਨੂੰ ਮੂਸੇਵਾਲਾ ਕਤਲ ਕਾਂਡ ‘ਚ ਮਾਸਟਰਮਾਈਂਡ ਕਿਹਾ ਗਿਆ ਹੈ। ਕੈਨੇਡਾ ਵਿਚ ਰਹਿਣ ਵਾਲੇ ਗੋਲਡੀ ਬਰਾੜ ਦਾ ਨਾਂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਵਿਚ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਗੋਲਡੀ ਦਾ ਨਾਂ ਕਈ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਹੈ, ਜਿਸ ‘ਚ ਗੁਰੂਗ੍ਰਾਮ ‘ਚ ਦੋਹਰੇ ਕਤਲ ਦਾ ਮਾਮਲਾ ਵੀ ਸ਼ਾਮਲ ਹੈ।
ਇਸ ਕਤਲ ਦਾ ਬਦਲਾ ਲੈਣ ਲਈ ਗੋਲਡੀ ਨੇ ਜੁਰਮ ਦਾ ਰਾਹ ਚੁਣਿਆ। ਗੋਲਡੀ ਗੈਂਗਸਟਰਾਂ ਦੇ ਸੰਪਰਕ ਵਿੱਚ ਆਇਆ। ਉਹ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਨੂੰ ਵੀ ਮਿਲਿਆ। ਫਿਰ ਗੋਲਡੀ ਨੇ 8 ਫਰਵਰੀ 2021 ਨੂੰ ਫਰੀਦਕੋਟ ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਸ ਉਪਰ ਉਸ ਦੇ ਭਰਾ ਦੇ ਕਤਲ ਦੇ ਦੋਸ਼ ਸਨ। ਇਸ ਕਤਲ ਤੋਂ ਬਾਅਦ ਗੋਲਡੀ ਚੋਰੀ-ਛਿਪੇ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਭੱਜ ਗਿਆ। ਪੁਲਿਸ ਮੁਤਾਬਕ ਗੋਲਡੀ ਆਪਣਾ ਚਿਹਰਾ ਬਦਲ ਕੇ ਕੈਨੇਡਾ ਵਿੱਚ ਰਹਿੰਦਾ ਹੈ ਤਾਂ ਜੋ ਉਸ ਨੂੰ ਫੜਿਆ ਨਾ ਜਾ ਸਕੇ। ਪੁਲਿਸ ਕੋਲ ਇਸ ਦੇ 5 ਵੱਖ-ਵੱਖ ਰੂਪਾਂ ਦੀਆਂ ਤਸਵੀਰਾਂ ਹਨ। ਗੈਂਗਸਟਰ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
Death Of Mastermind Goldie Brar In The Musewala Murder Case