ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

US Protests- ਪ੍ਰਦਰਸ਼ਨ ਕਰ ਰਹੇ 2100 ਤੋਂ ਵੱਧ ਵਿਦਿਆਰਥੀ ਕੀਤੇ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ

US Protests- ਪ੍ਰਦਰਸ਼ਨ ਕਰ ਰਹੇ 2100 ਤੋਂ ਵੱਧ ਵਿਦਿਆਰਥੀ ਕੀਤੇ ਗ੍ਰਿ


International

ਵਿਦੇਸ਼ ਡੈਸਕ : ਅਮਰੀਕਾ ਦੇ ਵੱਖ-ਵੱਖ ਕਾਲਜ ਕੈਂਪਸਾਂ 'ਚ ਫਲਸਤੀਨ ਸਮਰਥਕਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਵਿੱਚ ਸ਼ਾਮਲ 2100 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਕਾਲਜ ਕੈਂਪਸ ਤੇ ਇਮਾਰਤਾਂ ’ਤੇ ਲਾਏ ਗਏ ਟੈਂਟਾਂ ਨੂੰ ਵੀ ਖਾਲੀ ਕਰਵਾ ਦਿੱਤਾ ਹੈ। ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਨੇ ਪੁਸ਼ਟੀ ਕੀਤੀ ਕਿ ਕੋਲੰਬੀਆ ਯੂਨੀਵਰਸਿਟੀ ਪ੍ਰਸ਼ਾਸਨ ਦੀ ਇਮਾਰਤ ਦੇ ਅੰਦਰ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਇੱਕ ਪੁਲਿਸ ਅਧਿਕਾਰੀ ਨੇ ਗੋਲੀਬਾਰੀ ਵੀ ਕੀਤੀ। ਡਿਸਟ੍ਰਿਕਟ ਅਟਾਰਨੀ ਐਲਵਿਨ ਬ੍ਰੈਗ ਦੇ ਦਫਤਰ ਦੇ ਬੁਲਾਰੇ ਡੱਗ ਕੋਹੇਨ ਦੇ ਅਨੁਸਾਰ, ਕੋਲੰਬੀਆ ਦੇ ਕੈਂਪਸ ਦੇ ਹੈਮਿਲਟਨ ਹਾਲ ਦੇ ਅੰਦਰ ਮੰਗਲਵਾਰ ਦੇਰ ਰਾਤ ਹੋਈ ਗੋਲੀਬਾਰੀ ਵਿੱਚ ਕੋਈ ਜ਼ਖਮੀ ਨਹੀਂ ਹੋਇਆ।

 ਕੋਹੇਨ ਨੇ ਕਿਹਾ ਕਿ ਗੋਲੀ ਦਾ ਨਿਸ਼ਾਨਾ ਕਿਸੇ 'ਤੇ ਨਹੀਂ ਸੀ ਅਤੇ ਉਸ ਸਮੇਂ ਹੋਰ ਅਧਿਕਾਰੀ ਮੌਜੂਦ ਸਨ ਪਰ ਨੇੜੇ ਕੋਈ ਵਿਦਿਆਰਥੀ ਨਹੀਂ ਸੀ। ਬ੍ਰੈਗ ਦਾ ਦਫਤਰ ਘਟਨਾ ਦੀ ਸਮੀਖਿਆ ਕਰ ਰਿਹਾ ਹੈ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਤੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਬਿਡੇਨ ਨੇ ਵਿਰੋਧ ਕਰਨ ਦੇ ਅਧਿਕਾਰ ਦਾ ਬਚਾਅ ਕੀਤਾ, ਪਰ ਇਹ ਵੀ ਕਿਹਾ ਕਿ 'ਆਰਡਰ ਹੋਣਾ ਚਾਹੀਦਾ ਹੈ'। ਉਨ੍ਹਾਂ ਕਿਹਾ, ''ਲੋਕਤੰਤਰ ਲਈ ਅਸਹਿਮਤੀ ਜ਼ਰੂਰੀ ਹੈ ਪਰ ਅਸਹਿਮਤੀ ਜ਼ਾਹਰ ਕਰਦੇ ਹੋਏ ਕਦੇ ਵੀ ਹਫੜਾ-ਦਫੜੀ ਨਹੀਂ ਹੋਣੀ ਚਾਹੀਦੀ, ਰਾਸ਼ਟਰਪਤੀ ਬਿਡੇਨ ਨੇ ਵ੍ਹਾਈਟ ਹਾਊਸ ਵਿਖੇ ਕਿਹਾ ਕਿ ਸ਼ਾਂਤਮਈ ਅਸਹਿਮਤੀ ਲੋਕਤੰਤਰ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਪਰ ਭੰਨਤੋੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਾਇਦਾਦ ਨੂੰ ਤਬਾਹ ਕਰਨਾ ਸ਼ਾਂਤਮਈ ਪ੍ਰਦਰਸ਼ਨ ਨਹੀਂ ਹੈ, ਇਹ ਕਾਨੂੰਨ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਭੰਨਤੋੜ, ਘੁਸਪੈਠ, ਖਿੜਕੀਆਂ ਤੋੜਨਾ, ਕੈਂਪਸ ਬੰਦ ਕਰਨਾ, ਕਲਾਸਾਂ ਨੂੰ ਰੱਦ ਕਰਨ ਲਈ ਮਜਬੂਰ ਕਰਨਾ, ਇਨ੍ਹਾਂ ਵਿੱਚੋਂ ਕੋਈ ਵੀ ਸ਼ਾਂਤਮਈ ਪ੍ਰਦਰਸ਼ਨ ਨਹੀਂ ਹੈ।

US Protests More Than 2100 Students Protesting Against Israel Arrested


Popular Posts
Just Now