ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਆਪਣੇ ਇਸ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਨਵਾਜ਼ ਸ਼ਰੀਫ ਸੰਭਾਲਣਗੇ ਕਮਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਆਪਣੇ ਇਸ ਅਹੁਦੇ ਤੋਂ


Admin / International

ਵਿਦੇਸ਼ ਡੈਸਕ :  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸੋਮਵਾਰ ਨੂੰ ਅਚਾਨਕ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਹੁਣ ਉਨ੍ਹਾਂ ਦਾ ਪੂਰਾ ਧਿਆਨ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ 'ਤੇ ਰਹੇਗਾ। ਹੁਣ ਤੱਕ ਉਹ ਦੋਵੇਂ ਅਹੁਦੇ ਸੰਭਾਲ ਰਹੇ ਸਨ ਪਰ ਇਸ ਅਹੁਦੇ ਤੋਂ ਅਸਤੀਫਾ ਦੇ ਕੇ ਉਨ੍ਹਾਂ ਨੇ ਆਪਣੇ ਵੱਡੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਮੁੜ ਪਾਰਟੀ ਦੀ ਕਮਾਨ ਸੰਭਾਲਣ ਦਾ ਰਾਹ ਪੱਧਰਾ ਕਰ ਦਿੱਤਾ। ਪਾਰਟੀ 'ਚ ਅੰਦਰੂਨੀ ਕਲੇਸ਼ ਵਿਚਾਲੇ ਸ਼ਾਹਬਾਜ਼ ਨੇ ਅਸਤੀਫਾ ਦੇ ਦਿੱਤਾ ਹੈ।

ਪੀਐਮਐਲ-ਐਨ ਦੇ ਜਨਰਲ ਸਕੱਤਰ ਨੂੰ ਲਿਖੇ ਆਪਣੇ ਪੱਤਰ ਵਿੱਚ, ਸ਼ਾਹਬਾਜ਼ ਨੇ 2017 ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ, ਜਿਸ ਦੇ ਨਤੀਜੇ ਵਜੋਂ ਨਵਾਜ਼ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਬੇਦਖਲ ਕਰ ਦਿੱਤਾ ਗਿਆ ਅਤੇ ਪਾਰਟੀ ਦੀ ਪ੍ਰਧਾਨਗੀ ਗੁਆ ਦਿੱਤੀ ਗਈ। ਸ਼ਾਹਬਾਜ਼ (72) ਨੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਦੇ ਭਰਾ ਨੇ ਪ੍ਰਤੀਕੂਲ ਹਾਲਾਤਾਂ ਦੌਰਾਨ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਸੀ ਅਤੇ ਕਿਹਾ ਕਿ ਉਨ੍ਹਾਂ ਨੇ ਇਸ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਗੰਭੀਰਤਾ ਨਾਲ ਨਿਭਾਇਆ। ਨਵਾਜ਼ (74) ਲਗਪਗ ਚਾਰ ਸਾਲਾਂ ਤੱਕ ਲੰਡਨ ਵਿੱਚ ਸਵੈ-ਨਿਰਵਾਸ ਵਿੱਚ ਰਹਿਣ ਤੋਂ ਬਾਅਦ ਪਿਛਲੇ ਸਾਲ ਅਕਤੂਬਰ ਵਿੱਚ ਘਰ ਪਰਤਿਆ ਸੀ।
ਸ਼ਾਹਬਾਜ਼ ਦਾ ਅਸਤੀਫਾ ਪੰਜਾਬ ਸੂਬੇ ਤੇ ਫੈਡਰਲ ਪੱਧਰ 'ਤੇ ਪਾਰਟੀ 'ਚ ਅੰਦਰੂਨੀ ਕਲੇਸ਼ ਦੇ ਦੌਰਾਨ ਆਇਆ ਹੈ। ਰਾਣਾ ਸਨਾਉੱਲਾ, ਜਾਵੇਦ ਲਤੀਫ, ਸੈਨੇਟਰ ਜਾਵੇਦ ਅੱਬਾਸੀ ਅਤੇ ਸਾਬਕਾ ਸੈਨੇਟਰ ਆਸਿਫ ਸਈਦ ਕਿਰਮਾਨੀ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਪਾਰਟੀ ਲੀਡਰਸ਼ਿਪ ਦੀ ਜਨਤਕ ਤੌਰ 'ਤੇ ਆਲੋਚਨਾ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਨ੍ਹਾਂ ਦੇ ਵੱਡੇ ਭਰਾ ਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ। ਚੋਣਾਂ ਤੋਂ ਪਹਿਲਾਂ ਨਵਾਜ਼ ਸ਼ਰੀਫ ਹੀ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰ ਸਨ ਪਰ ਪਾਕਿਸਤਾਨੀ ਫੌਜ ਦੇ ਹਾਲਾਤਾਂ ਕਾਰਨ ਉਨ੍ਹਾਂ ਨੂੰ ਇਸ ਅਹੁਦੇ ਦੀ ਦੌੜ ਤੋਂ ਦੂਰੀ ਬਣਾਉਣੀ ਪਈ।

Pakistan s Prime Minister Shahbaz Sharif Resigned From His Post Now Nawaz Sharif Will Take Charge


Popular Posts
Just Now