Firing in America - ਅਮਰੀਕਾ 'ਚ ਫਿਰ ਹੋਈ ਫਾਇਰਿੰਗ! 3 ਲੋਕਾਂ ਦੀ ਮੌਤ ਤੇ ਦੋ ਅਧਿਕਾਰੀਆਂ ਸਮੇਤ 10 ਜਣੇ ਜ਼ਖਮੀ, ਲੋਕਾਂ 'ਚ ਦਹਿਸ਼ਤ
Admin / International
ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਆਰਕਾਨਸਸ ਸੂਬੇ ਵਿਚ ਸ਼ੁੱਕਰਵਾਰ ਨੂੰ ਇਕ ਬੰਦੂਕਧਾਰੀ ਨੇ ਇਕ ਦੁਕਾਨ 'ਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਦੀ ਘਟਨਾ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨਾਲ ਮੁਕਾਬਲੇ 'ਚ ਦੋ ਅਧਿਕਾਰੀ ਵੀ ਜ਼ਖਮੀ ਹੋਏ ਹਨ। ਗੋਲੀਬਾਰੀ ਦੀ ਇਹ ਘਟਨਾ ਫੋਰਡੀਸ ਸਥਿਤ ਕਰਿਆਨੇ ਦੀ ਦੁਕਾਨ 'ਮੈਡ ਬੁਚਰ' 'ਤੇ ਸਵੇਰੇ ਕਰੀਬ 11:30 ਵਜੇ ਵਾਪਰੀ।
ਫੋਰਡੀਸ ਲਿਟਲ ਰੌਕ ਤੋਂ 104 ਕਿਲੋਮੀਟਰ ਦੱਖਣ ਵਿਚ ਹੈ। ਰਾਜ ਦੇ ਪੁਲਿਸ ਨਿਰਦੇਸ਼ਕ ਅਤੇ ਜਨਤਕ ਸੁਰੱਖਿਆ ਅਧਿਕਾਰੀ ਕਰਨਲ ਮਾਈਕ ਹੈਗਰ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਜਿਸ ਨੇ ਸਾਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਦਕਿ ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਅਜੇ ਤੱਕ ਮਾਰੇ ਗਏ ਲੋਕਾਂ ਦੀ ਪਛਾਣ ਨਹੀਂ ਦੱਸੀ ਹੈ।
ਅਮਰੀਕਾ ਵਿਚ ਦਿਨ ਦਿਹਾੜੇ ਇਕ ਦੁਕਾਨ ਅੰਦਰ ਗੋਲੀਬਾਰੀ ਦੀ ਇਸ ਘਟਨਾ ਕਾਰਨ ਲੋਕ ਦਹਿਸ਼ਤ ਵਿਚ ਹਨ। ਘਟਨਾ ਤੋਂ ਬਾਅਦ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸਿਟੀ ਕੌਂਸਲ ਦੇ ਮੈਂਬਰ ਰੋਡਰਿਕ ਰੋਜਰਸ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਰੈਸਟੋਰੈਂਟ ਦੇ ਸਟਾਫ ਨੇ ਉਨ੍ਹਾਂ ਨੂੰ ਗੋਲੀਬਾਰੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਕਾਊਂਟੀ ਸ਼ੈਰਿਫ ਨੂੰ ਫੋਨ ਕਰਕੇ ਸੂਚਿਤ ਕੀਤਾ। ਰੋਜਰਸ ਨੇ ਦੱਸਿਆ ਕਿ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਲੋਕ ਬਚਣ ਲਈ ਇਧਰ-ਉਧਰ ਭੱਜ ਰਹੇ ਸਨ। ਲੋਕ ਬਚਣ ਲਈ ਕਾਰਾਂ ਵਿੱਚ ਲੁਕੇ ਹੋਏ ਸਨ।
Firing In America Firing Happened Again In America 3 People Died And 10 People Including Two Officers Were Injured Panic Among People