ਇਜ਼ਰਾਈਲ ਤੇ ਈਰਾਨ ਵਿਚਾਲੇ ਵੱਡੀ ਜੰਗ ਦੀ ਸੰਭਾਵਨਾ, ਤਲ ਅਵੀਵ ਦੀਆਂ ਸਾਰੀਆਂ ਉਡਾਣਾਂ ਰੱਦ
Admin / International
ਇੰਟਰਨੈਸ਼ਨਲ ਡੈਸਕ : ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧੇ ਤਣਾਅ ਦਾ ਅਸਰ ਭਾਰਤ 'ਤੇ ਵੀ ਦਿਖਾਈ ਦੇਣ ਲੱਗਾ ਹੈ। ਏਅਰ ਇੰਡੀਆ ਨੇ ਇਜ਼ਰਾਈਲ ਲਈ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਏਅਰ ਇੰਡੀਆ ਨੇ ਕਿਹਾ ਕਿ ਉਸ ਨੇ 8 ਅਗਸਤ ਤੱਕ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ, ਜਿਨ੍ਹਾਂ ਨੇ ਤਲ ਅਵੀਵ ਜਾਣਾ ਸੀ। ਏਅਰ ਇੰਡੀਆ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਮੱਧ ਪੂਰਬ ਦੀ ਸਥਿਤੀ ਦੇ ਮੱਦੇਨਜ਼ਰ, ਅਸੀਂ ਤੁਰੰਤ ਪ੍ਰਭਾਵ ਨਾਲ ਤਲ ਅਵੀਵ ਲਈ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਹ ਉਡਾਣਾਂ 8 ਅਗਸਤ ਤੱਕ ਰੱਦ ਰਹਿਣਗੀਆਂ। ਅਸੀਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਾਂ। ਇਸ ਤੋਂ ਇਲਾਵਾ, ਅਸੀਂ ਉਨ੍ਹਾਂ ਯਾਤਰੀਆਂ ਦੇ ਸੰਪਰਕ ਵਿਚ ਵੀ ਹਾਂ ਜਿਨ੍ਹਾਂ ਨੇ ਤਲ ਅਵੀਵ ਜਾਣ ਅਤੇ ਆਉਣ ਵਾਲੀਆਂ ਉਡਾਣਾਂ ਬੁੱਕ ਕੀਤੀਆਂ ਹਨ।
ਏਅਰ ਇੰਡੀਆ ਨੇ ਕਿਹਾ ਕਿ ਯਾਤਰੀਆਂ ਨੂੰ ਰੱਦ ਕਰਨ ਜਾਂ ਰੀ-ਸ਼ਡਿਊਲ ਲਈ ਕੋਈ ਖਰਚਾ ਨਹੀਂ ਦੇਣਾ ਪਵੇਗਾ। ਸਾਡੀ ਪਹਿਲੀ ਤਰਜੀਹ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਸੁਰੱਖਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਏਅਰ ਇੰਡੀਆ ਨੇ ਇਜ਼ਰਾਈਲ ਜਾਣ ਵਾਲੀਆਂ ਕੁਝ ਉਡਾਣਾਂ ਨੂੰ ਰੱਦ ਕਰ ਦਿੱਤਾ ਸੀ। ਏਅਰ ਇੰਡੀਆ ਤੋਂ ਪਹਿਲਾਂ ਸਿੰਗਾਪੁਰ, ਤਾਈਵਾਨ ਅਤੇ ਚਾਈਨਾ ਏਅਰਲਾਈਨਜ਼ ਨੇ ਵੀ ਆਪਣੀਆਂ ਉਡਾਣਾਂ ਦੇ ਰੂਟ ਬਦਲੇ ਹਨ। ਸਾਰਿਆਂ ਨੇ ਈਰਾਨ ਦੇ ਅਸਮਾਨ ਤੋਂ ਜਹਾਜ਼ ਨਾ ਉਡਾਉਣ ਦੀ ਸਲਾਹ ਦਿੱਤੀ ਹੈ।
ਇਸ ਤੋਂ ਇਲਾਵਾ ਇਰਾਕ, ਲੇਬਨਾਨ ਅਤੇ ਇਜ਼ਰਾਈਲ ਨੂੰ ਵੀ ਅਸਮਾਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਦਿਨਾਂ ਦੇ ਅੰਦਰ ਹੀ ਇਜ਼ਰਾਈਲ ਨੇ ਹਮਾਸ ਦੇ ਹਿਜ਼ਬੁੱਲਾ ਦੇ ਤਿੰਨ ਚੋਟੀ ਦੇ ਕਮਾਂਡਰਾਂ ਨੂੰ ਮਾਰ ਦਿੱਤਾ ਸੀ। ਇਹ ਕਤਲ ਇਰਾਨ ਤੋਂ ਲੈਬਨਾਨ ਤੱਕ ਕੀਤੇ ਗਏ ਹਨ। ਇਸ ਕਾਰਨ ਮੁਸਲਿਮ ਦੇਸ਼ਾਂ ਵਿੱਚ ਗੁੱਸਾ ਹੈ ਅਤੇ ਇਜ਼ਰਾਈਲ ਤੋਂ ਬਦਲਾ ਲੈਣ ਦੀ ਮੰਗ ਕੀਤੀ ਜਾ ਰਹੀ ਹੈ।
The Possibility Of A Major War Between Israel And Iran All Flights To Tel Aviv Canceled